ਮਾਲੇਰਕੋਟਲਾ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨੌਜਵਾਨ ਵੋਟਰ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਦੀ 100ਫੀਂਸਦੀ ਸਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ- ਜ਼ਿਲ੍ਹਾ ਸਿੱਖਿਆ ਅਫਸਰ (ਸ.ਸ) ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸੀਨੀਅਰ ਸਕੈਂਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਕਰੀਬ 94 ਸਕੂਲਾਂ ਦੇ ਮੁਖੀਆਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆ ਜ਼ਿਲ੍ਹਾ ਸਵੀਪ ਨੋਡਲ ਅਫਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਕਿਹਾ ਕਿ ਭਾਵੇਂ ਭਾਰਤੀ ਚੋਣ ਕਮਿਸ਼ਨ ਦੁਆਰਾ "ਇਸ ਵਾਰ 70 ਪਾਰ ਦਾ ਨਾਅਰਾ" ਦਿੱਤਾ ਗਿਆ ਹੈ, ਲੇਕਿਨ ਜ਼ਿਲ੍ਹਾ ਚੋਣ ਅਫਸਰ ਮਾਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਅਸੀਂ 80 ਪ੍ਰਤੀਸ਼ਤ ਨੂੰ ਪਾਰ ਕਰਨਾ ਦਾ ਟੀਚਾ ਨਿਰਧਾਰਤ ਕੀਤਾ ਹੈ। ਉਨ੍ਹਾਂ ਇਸ ਮੌਕੇ ਨਿਰਧਾਰਿਤ ਟੀਚੇ ਦੀ ਪ੍ਰਾਪਤੀ ਲਈ ਸਮੂਹ ਸਕੂਲਾਂ ਦੇ ਮੁਖੀਆਂ ਦੇ ਸਹਿਯੋਗ ਦੀ ਅਪੀਲ ਕਰਦਿਆ ਕਿਹਾ ਕਿ ਨਵੇ ਸੈਸਨ ਲਈ ਦਾਖਲਾ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸ ਮੁਹਿੰਮ ਦੌਰਾਨ ਸਕੂਲਾਂ ਵਿੱਚ ਆਉਂਦੇ ਮਾਪਿਆਂ ਨੂੰ ਵੋਟ ਦੀ ਮੱਹਤਤਾ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਨੇ ਸ਼ੋਸ਼ਲ ਮੀਡੀਆ ਦੀ ਚੋਣਾਂ ਵਿੱਚ ਮੱਹਤਤਾ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਅਸੀਂ ਇਸ ਦੀ ਵਰਤੋ ਕਰਕੇ ਆਮ ਲੋਕਾਂ ਨੂੰ ਵੋਟ ਦੀ ਮੱਹਤਤਾ ਬਾਰੇ ਜਾਗਰੂਕ ਕਰ ਕੇ ਲੋਕਤੰਤਰ ਦੀ ਮਜਬੂਤੀ ਲਈ ਉਨ੍ਹਾਂ ਨੂੰ ਸਹਿਯੋਗੀ ਬਣਾ ਸਕਦੇ ਹਾਂ। ਇਸ ਲਈ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀ ਮੁੱਖ ਚੋਣ ਕਮਿਸ਼ਨਰ ਅਤੇ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਦੇ ਸ਼ੋਸ਼ਲ ਮੀਡੀਆ ਹੈਂਡਲਜ਼ ਨੂੰ ਸਮੂਹ ਸਟਾਫ ਅਤੇ ਅਧਿਆਪਕਾਂ, ਸਕੂਲੀ ਬੱਚਿਆ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਲਾਈਕ, ਸ਼ੇਅਰ ਅਤੇ ਫੋਲੋ ਕਰਵਾ ਕੇ ਲੋਕਤੰਤਰ ਦੀ ਮਜਬੂਤੀ ਲਈ ਜਾਗਰੂਕ ਕਰੀਏ ਤਾਂ ਜੋ ਚੋਣਾਂ ਦੇ ਪਰਵ ਤੇ ਯੋਗ ਵੋਟਰਾਂ ਦੀ 100ਫੀਂਸਦੀ ਸਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ ਸਹਾਇਕ ਨੋਡਲ ਅਫਸਰ ਮੁੰਹਮਦ ਬਸ਼ੀਰ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨਾਲ ਸਬੰਧਿਤ ਆਏ ਸਕੂਲ ਮੁੱਖੀਆਂ ਨੂੰ ਚੋਣਾਂ ਨਾਲ ਸਬੰਧਿਤ ਵੋਟਰ ਹੈਲਪ ਲਾਈਨ ਐੱਪ, ਸਕੱਸ਼ਮ ਐੱਪ, ਸੀ ਵਿਜਲ ਐੱਪ ਅਤੇ ਕੇ.ਵਾਈ.ਸੀ ਐੱਪ ਬਾਰੇ ਜਾਣਕਾਰੀ ਦਿੱਤੀ।