ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਹੁਣ ਪਾਰਟੀ ਦੇ ਬੁਲਾਰੇ ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਅਸਤੀਫਾ ਪੱਤਰ ਵੀ ਸਾਂਝਾ ਕੀਤਾ ਹੈ। ਗੌਰਵ ਵੱਲਭ ਨੇ ਆਪਣੀ ਪੋਸਟ ‘ਚ ਲਿਖਿਆ ਕਿ ਕਾਂਗਰਸ ਪਾਰਟੀ ਬਿਨਾਂ ਦਿਸ਼ਾ ਦੇ ਅੱਗੇ ਵਧ ਰਹੀ ਹੈ ਅਤੇ ਮੈਂ ਇਸ ‘ਚ ਸਹਿਜ ਮਹਿਸੂਸ ਨਹੀਂ ਕਰ ਰਿਹਾ । ਇਸ ਤੋਂ ਪਹਿਲਾਂ ਬੁੱਧਵਾਰ ਨੂੰ ਓਲੰਪਿਕ ‘ਚ ਤਮਗਾ ਜਿੱਤਣ ਵਾਲੇ ਮੁੱਕੇਬਾਜ਼ ਵਿਜੇਂਦਰ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਵਿਜੇਂਦਰ ਸਿੰਘ ਨੇ ਕਾਂਗਰਸ ਦੀ ਟਿਕਟ ‘ਤੇ ਦੱਖਣੀ ਦਿੱਲੀ ਤੋਂ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ