ਮਾਲੇਰਕੋਟਲਾ : ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਸਹਾਇਕ ਰਿਟਰਨਿੰਗ ਅਫਸਰ ਅਸੈਂਬਲੀ ਸੈਗਮੈਂਟ 106 ਅਮਰਗੜ੍ਹ-ਕਮ-ਉਪ ਮੰਡਲ ਮੈਜਿਸਟਰੇਟ, ਅਹਿਮਦਗੜ੍ਹ ਸ਼੍ਰੀ ਗੁਰਮੀਤ ਕੁਮਾਰ ਬਾਂਸਲ ਨੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਸਮੂਹ ਸੁਪਰਵਾਇਜਰਾਂ ਨਾਲ ਮੀਟਿੰਗ ਕੀਤੀ। ਸ਼੍ਰੀ ਬਾਂਸਲ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਸੁਪਰਵਿਜਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਆਉਦੇ ਸਮੂਹ ਪੋਲਿੰਗ ਬੂਥਾਂ ਨੂੰ ਪੋਲਿੰਗ ਲਈ ਹਰ ਪੱਖੋਂ ਤਿਆਰ ਕਰ ਲਿਆ ਜਾਵੇ ਅਤੇ ਜੇਕਰ ਬੂਥ ਤੇ ਕੋਈ ਕਮੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਪੋਲਿੰਗ ਬੂਥਾਂ ਨੂੰ ਮਾਡਲ/ਪਿੰਕ/ਪੀ.ਡਬਲਿਊ.ਡੀ. ਲਈ ਨਾਮਜ਼ਦ ਕੀਤਾ ਗਿਆ ਹੈ ਉਨ੍ਹਾਂ ਪੋਲਿੰਗ ਬੂਥਾਂ ਤੇ ਖਾਸ ਧਿਆਨ ਦਿੱਤਾ ਜਾਵੇ ਅਤੇ ਲੋੜੀਂਦੀਆਂ ਵਿਵਸਥਾਵਾਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਜਾਣ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੀਂ ਵੋਟ ਬਨਾਉਣ ਲਈ ਪ੍ਰਾਪਤ ਹੋ ਰਹੇ ਫਾਰਮ ਨੰਬਰ 6 ਦਾ ਨਿਯਮ ਅਨੁਸਾਰ ਨਿਪਟਾਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਦੌਰਾਨ ਪੋਲਿੰਗ ਬੂਥਾਂ ਤੇ ਸਾਫ ਤੇ ਸੁੱਧ ਪੀਣ ਵਾਲੇ ਪਾਣੀ ਅਤੇ ਵੋਟਰਾਂ ਦੇ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਕਰਵਾਉਣ ਯਕੀਨੀ ਬਣਾਇਆ ਜਾਵੇ ਤਾਂ ਕਿ ਹਲਕੇ ਦੇ ਕਿਸੇ ਵੀ ਵੋਟਰ ਨੂੰ ਵੋਟ ਪਾਉਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਇਸ ਦੌਰਾਨ ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਅਮਨਦੀਪ ਸਿੰਘ ਲੈਕਚਰਾਰ ਇੰਚਾਰਜ ਚੋਣ ਸੈੱਲ 106 ਅਮਰਗੜ੍ਹ ਅਤੇ ਸਮੂਹ ਸੁਪਰਵਾਇਜ਼ਰ ਸ਼ਾਮਲ ਸਨ।