ਪਟਿਆਲਾ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮਾਨਯੋਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸਾਂ ਹੇਠ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਸਮਾਗਮ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਪਾਤਸਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਪਟਿਆਲਾ ਵਿਖੇ ਸਰਧਾ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਹੇਠ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ 2024 ਦੇ ਸੁਭ ਦਿਹਾੜੇ ਮੌਕੇ ਮਿਤੀ 7 ਅਪ੍ਰੈਲ ਦਿਨ ਐਂਤਵਾਰ ਨੂੰ ਇਤਿਹਾਸਿਕ ਅਸਥਾਨ ਗੁਰਦੁਆਰਾ ਕਰਹਾਲੀ ਸਾਹਿਬ (ਪਟਿਆਲਾ) ਵਿਖੇ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਨ ਲਈ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਥੇਦਾਰ ਕਰਤਾਰਪੁਰ ਨੇ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੇ ਚਰਨਾਂ ਅਪੀਲ ਕਰਦੇ ਹੋਏ ਕਿਹਾ ਕਿ ਕਲਗੀਧਰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਬਖਸਿਸ ਕੀਤੀ ਦਾਤਿ ਖੰਡੇ ਬਾਟੇ ਦੀ ਪਾਹੁਲ ਛਕਣ ਲਈ ਕਕਾਰ ਭੇਟਾ ਰਹਿਤ ਦਿਤੇ ਜਾ ਰਹੇ ਹਨ ਵਲੋਂ ਭੇਟਾ ਰਹਿਤ ਦਿੱਤੇ ਜਾਣਗੇ। ਮੈਂਬਰ ਜਥੇਦਾਰ ਕਰਤਾਰਪੁਰ ਨੇ ਸੰਗਤ ਨੂੰ ਆਪਣੇ ਮਨ ਬਣਾ ਕੇ ਗੁਰੂ ਕੀ ਦਾਤਿ ਅੰਮਿ੍ਤ ਛਕਣ ਲਈ 7 ਅਪ੍ਰੈਲ ਦਿਨ ਐਂਤਵਾਰ ਸਵੇਰੇ 10 ਵਜੇ ਕੇਸੀ ਇਸਨਾਨ ਕਰਕੇ ‘ਤੇ ਸਾਫ ਬਸਤਰ ਪਹਿਨ ਕੇ ਗੁਰੂ ਕੀ ਹਜੂਰੀ ਵਿਚ ਹਾਜਰ ਹੋਣ ਦੀ ਅਪੀਲ ਕੀਤੀ।