ਸਮਾਣਾ : ਪਬਲਿਕ ਕਾਲਜ ਸਮਾਣਾ ਦੇ ਐਨ.ਐਸ.ਐਸ.ਵਿਭਾਗ ਵੱਲੋ ਯੁਵਕ ਸੇਵਾਵਾਂ ਵਿਭਾਗ ਚੰਡੀਗੜ੍ਹ ਅਤੇ ਐਨ.ਐਸ.ਐਸ. ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਲਜ ਪ੍ਰਿੰਸੀਪਲ ਰਤਨ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਕੈਂਪਸ ਵਿਖੇ ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ, ਜਿਸ ਦੇ ਅੰਤਰਗਤ ਵਿਦਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਗਿਆ। ਕਾਲਜ ਪ੍ਰਿੰਸੀਪਲ ਸ਼੍ਰੀ ਰਤਨ ਕੁਮਾਰ ਗਰਗ ਨੇ ਵਿਦਆਰਥੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦੇ ਮੁੱਖੀ ਡਾ.ਹਰਕੀਰਤਨ ਕੌਰ, ਪੋਲੀਟੀਕਲ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਹਰਪ੍ਰੀਤ ਕੌਰ ਤੋਂ ਇਲਾਵਾ ਐਨ.ਐਸ.ਐਸ. ਦੇ ਪ੍ਰੋਗਰਾਮ ਅਫਸਰ ਪ੍ਰੋ. ਨਛੱਤਰ ਸਿੰਘ, ਪ੍ਰੋ.ਪਲਵਿੰਦਰ ਕੌਰ, ਪ੍ਰੋ. ਨਿਕਤਾ, ਪ੍ਰੋ. ਹਮਿਤ ਕੁਮਾਰ, ਪ੍ਰੋ. ਜਗਦੇਵ ਸਿੰਘ, ਪ੍ਰੋ.ਕੁਲਜੀਤ ਕੌਰ ਅਤੇ ਸ਼੍ਰੀ ਜਸਬੀਰ ਸਿੰਘ ਤੋਂ ਇਲਾਵਾ ਸਮੂਹ ਐਨ.ਐਸ.ਐਸ.ਵਲੰਟੀਅਰਜ ਮੌਜੂਦ ਰਹੇ।