Thursday, November 21, 2024

Chandigarh

ਮੋਹਾਲੀ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ 

April 06, 2024 06:26 PM
SehajTimes
ਮੋਹਾਲੀ : ਵੋਟਰ ਜਾਗਰੂਕਤਾ ਦੀਆਂ ਆਪਣੀਆਂ ਚੱਲ ਰਹੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਂਦੇ ਹੋਏ, ਮੋਹਾਲੀ ਪ੍ਰਸ਼ਾਸਨ ਨੇ ਵੇਰਕਾ ਡੇਅਰੀ ਮੋਹਾਲੀ ਦੇ ਸਹਿਯੋਗ ਨਾਲ ਮਤਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਦੱਸਿਆ ਕਿ ਵੇਰਕਾ ਮੁਹਾਲੀ ਦੁੱਧ, ਦਹੀਂ ਅਤੇ ਲੱਸੀ ਵਰਗੇ ਡੇਅਰੀ ਉਤਪਾਦਾਂ ਦੇ ਰੋਜ਼ਾਨਾ 10 ਲੱਖ ਤੋਂ ਵੱਧ ਪੈਕੇਜ ਤਿਆਰ ਕਰਦਾ ਹੈ। ਸਵੇਰੇ-ਸਵੇਰੇ ਇਨ੍ਹਾਂ ਉਤਪਾਦਾਂ ਰਾਹੀਂ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਨੇਹੇ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਵਿਚਾਰ ਨੂੰ ਵੇਰਕਾ ਡੇਅਰੀ ਦੇ ਸਥਾਨਕ ਪ੍ਰਬੰਧਕਾਂ ਨੇ ਖੁਸ਼ੀ ਖੁਸ਼ੀ ਸਵੀਕਾਰ ਕੀਤਾ ਅਤੇ ਮਤਦਾਤਾ ਜਾਗਰੂਕ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਦਾ ਵਾਅਦਾ ਕੀਤਾ। ਦੋ ਦਿਨ ਪਹਿਲਾਂ ਇਸ ਸੰਦੇਸ਼ ਨਾਲ ਸ਼ੁਰੂ ਕੀਤੀ ਗਈ ਇਹ ਮੁਹਿੰਮ, 'ਤੁਹਾਡੀ ਵੋਟ, ਤੁਹਾਡੀ ਆਵਾਜ਼! 1 ਜੂਨ 2024 ਨੂੰ ਆਪਣੀ ਵੋਟ ਜ਼ਰੂਰ ਪਾਓ' ਅੱਜ ਤੋਂ ਸਾਰੇ ਪੈਕੇਟਾਂ ਤੇ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਨੇਹਾ 31 ਮਈ ਤੱਕ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਆਸ-ਪਾਸ ਵੇਰਕਾ ਉਤਪਾਦ ਦੇ ਹਰੇਕ ਉਪਭੋਗਤਾ ਦੇ ਦਰਵਾਜ਼ੇ 'ਤੇ ਦਸਤਕ ਦੇਵੇਗਾ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਜ਼ਿਲ੍ਹੇ ਵਿੱਚ ਘਰੇਲੂ ਗੈਸ ਸਿਲੰਡਰਾਂ ਦੀ ਡਿਲਿਵਰੀ ਰਾਹੀਂ ਇੱਕ ਜੂਨ ਨੂੰ ਵੋਟ ਪਾਉਣ ਦਾ ਸੰਦੇਸ਼ ਦੇਣਾ ਸ਼ੁਰੂ ਕੀਤਾ ਜਾਵੇਗਾ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਮੁਹਿੰਮ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ ਤਾਂ ਜੋ 80 ਫੀਸਦੀ ਤੋਂ ਵੱਧ ਪੋਲਿੰਗ ਦਾ ਟੀਚਾ ਪੂਰਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮਿਲਕਫੈੱਡ ਦੇ ਐਮ ਡੀ ਕਮਲ ਗਰਗ ਵੱਲੋਂ ਵੇਰਕਾ ਉਤਪਾਦਾਂ ਰਾਹੀਂ ਵੋਟ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ ਦੇ ਤਹਿਤ ਕਈ ਹੋਰ ਗਤੀਵਿਧੀਆਂ ਦਾ ਪ੍ਰਬੰਧ ਵੀ ਕਰੇਗਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ