ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਦੂਜੀ ਸੂਚੀ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ।
ਸੰਗਰੂਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਸਭਾ ਦੀ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਦੱਸ ਦਈਏ ਕਿ ਭੁਪਿੰਦਰ ਸਿੰਘ ਭੁੱਲਰ ਜੈਪਾਲ ਭੁੱਲਰ ਦੇ ਪਿਤਾ ਹਨ। ਉਨ੍ਹਾਂ ਨੂੰ ਪਾਰਟੀ ਨੇ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।