ਸੰਦੌੜ : ਜਿਲ੍ਹਾ ਚੋਣਕਾਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐਸ ਭਿੰਡਰ ਦੀ ਅਗਵਾਈ ਤਹਿਤ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਭੂਦਨ ਵਿੱਚ ਸਵੀਪ ਐਕਟੀਵਿਟੀ ਕੀਤੀ ਗਈ, ਇਸ ਬਾਰੇ ਬੀ.ਈ ਈ ਹਰਪ੍ਰੀਤ ਕੌਰ ਅਤੇ ਰਾਜੇਸ਼ ਰਿਖੀ ਨੇ ਦੱਸਿਆ ਕੇ ਜਿਲ੍ਹਾ ਚੋਣ ਅਫ਼ਸਰ ਦੀਆਂ ਹਿਦਾਇਤਾਂ ਅਨੁਸਾਰ ਸਿਹਤ ਕਰਮਚਾਰੀਆਂ ਵੱਲੋ ਆਮ ਜਨਤਾ ਅਤੇ ਵੋਟਰਾਂ ਨੂੰ ਵੋਟਾਂ ਦੀ ਅਹਿਮੀਅਤ ਅਤੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਦਿਆਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੋਟਰ ਜਾਗਰੂਕਤਾ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਹਨਾਂ ਨੇ ਵੋਟਰ ਹੈਲਪ ਲਾਈਨ ਐਪ ਦਾ ਪ੍ਰਯੋਗ ਕਰਨ ਅਤੇ ਵੋਟਾਂ ਬਣਾਉਣ ਸਬੰਧੀ ਵੱਖ-ਵੱਖ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਮੂਹ ਸਟਾਫ ਨੂੰ ਵੋਟਰ ਪ੍ਰਣ ਲੈਣ ਬਾਰੇ ਵੀ ਪ੍ਰੇਰਿਤ ਕੀਤਾ ਉਹਨਾਂ ਨੇ ਕਿਹਾ ਕਿ ਆਉਣ ਵਾਲੀਆਂ ਵੋਟਾਂ ਵਿੱਚ ਕੋਈ ਵੀ ਯੋਗ ਵਿਅਕਤੀ ਆਪਣੇ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਆਪਣੀ ਵੋਟ ਦਾ ਆਪਣੀ ਸਮਝ ਅਨੁਸਾਰ ਇਸਤੇਮਾਲ ਕਰਕੇ ਭਾਰਤ ਦੇ ਮਹਾਨ ਲੋਕਤੰਤਰ ਵਿੱਚ ਭਾਗੀਦਾਰ ਬਣੇ। ਇਸ ਮੌਕੇ ਮਪਸ ਫੀਮੇਲ ਬਲਵੀਰ ਕੌਰ, ਪਰਮਜੀਤ ਕੌਰ ਸਮੇਤ ਆਸ਼ਾ ਹਾਜ਼ਰ ਸਨ