ਵਿਸਾਖੀ ਤੇ ਪੰਚਮੀ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸਜਾਏ ਜਾਣਗੇ ਦੀਵਾਨ
ਪਟਿਆਲਾ : ਸ਼ੋ੍ਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਆਯੋਜਿਤ ਕੀਤੇ ਜਾਣਗੇ ਇਸ ਸਬੰਧ ਵਿਚ ਰੂਪ ਰੇਖਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਸ ਦੇ ਭੋਗ ਗੁਰਦੁਆਰਾ ਸਾਹਿਬ ਵਿਖੇ ਭਲਕੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਦੀਵਾਨ ਹਾਲ ਵਿਚ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਹੈਡ ਗ੍ਰੰਥੀ ਅਵਤਾਰ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੋਂ ਬਾਅਦ ਢਾਡੀ ਦਰਬਾਰ ਦਾ ਆਯੋਜਨ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ ਕਵੀਸ਼ਰੀ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ। ਅਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਗੁਰਦੁਆਰਾ ਸਾਹਿਬ ਵਿਖੇ ਪੰਜ ਪਿਆਰਿਆਂ ਪਾਸੋਂ ਸੰਗਤਾਂ ਨੂੰ ਅੰਮਿ੍ਰਤ ਦੀ ਦਾਤ ਵੀ ਦਿੱਤੀ ਜਾਵੇਗੀ। ਇਸ ਦੌਰਾਨ ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼ੋ੍ਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਹਲਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਿੱਸਾ ਲੈਣ ਪਹੁੰਚ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਪੁੱਜਕੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕਰਨ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਮੌਕੇ ਪੰਚਮੀ ਦਾ ਦਿਹਾੜਾ ਹੈ ਅਤੇ ਇਸ ਦਿਨ ਜਿਥੇ ਸੰਗਤਾਂ ਗੁਰੂ ਘਰ ਵੱਡੀ ਗਿਣਤੀ ਵਿਚ ਨਤਮਸਤਕ ਹੋਣਗੀਆਂ, ਉਥੇ ਹੀ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਮਾਗਮ ਆਯੋਜਿਤ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਸੁਰਜੀਤ ਸਿੰਘ ਬਹਾਦਰਗੜ੍ਹ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਜੋਗਾ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਮਨਜੀਤ ਸਿੰਘ ਕੌਲੀ ਆਦਿ ਤੋਂ ਇਲਾਵਾ ਦਫਤਰੀ ਸਟਾਫ ਮੈਂਬਰ ਆਦਿ ਸ਼ਾਮਲ ਸਨ।