ਮੁਹਾਲੀ : ਇਪਟਾ, ਪੰਜਾਬ ਵੱਲੋਂ ਸਭਿਆਚਾਰਕ ਪ੍ਰਦੂਸ਼ਣ ਨੂੰ ਠੱਲ ਪਾਉਂਣ ਲਈ ਲੋਕ ਸਭਾ ਚੋਣਾਂ ਵਿੱਚ ਸਭਿਆਰਚਕ ਪ੍ਰਦੂਸ਼ਣ ਵਰਗੇ ਗੰਭੀਰ ਤੇ ਸੰਵੇਦਨਸ਼ੀਲ ਸਮਾਜਿਕ ਮਸਲੇ ਨੂੰ ਚੋਣ ਮੁੱਦਾ ਬਣਾਉਂਣ ਲਈ ਪਿਛਲੇ ਸਮੇਂ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਈਮੇਲ, ਵਟਸਐਪ ਤੇ ਟਵੀਟਰ ਉਪਰ ਭੇਜੇ ਪੱਤਰਾਂ ਬਾਰੇ ਕਿਸੇ ਵੀ ਸਿਆਸੀ ਧਿਰ ਵਲੋਂ ਹੁੰਗਾਰਾ ਨਹੀਂ ਭਰਿਆ ਗਿਆ ਹੈ।
ਇਪਟਾ ਦੇ ਸੂਬਾ ਪ੍ਰਧਾਨ ਸੰਜੀਵਨ ਸਿੰਘ ਅਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਦੱਸਿਆ ਕਿ ਇਪਟਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰ ਭਗਵੰਤ ਸਿੰਘ ਮਾਨ, ਸ਼ੋ੍ਮਣੀ ਅਕਾਲੀ ਦਲਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ, ਭਾਰਤੀ ਜਨਤਾ ਪਾਰਟੀ ਦੇ ਸੂਬਾ ਸ੍ਰੀ ਸੁਨੀਲ ਜਾਖੜ, ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ ਪੀ ਆਈ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ, ਸ਼ੋ੍ਮਣੀ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਸੀ ਪੀ ਐਮ ਦੇ ਸੂਬਾ ਸਕੱਤਰ ਕਾਮਰੇਡ ਸੇਖੋਂ ਨੂੰ ਬੇਨਤੀ ਕੀਤੀ ਸੀ ਕਿ ਟੀ.ਵੀ. ਚੈਨਲਾਂ ਅਤੇ ਫਿਲਮਾਂ ਵਿਚ ਲੱਚਰ, ਅਸ਼ਲੀਲ ਅਤੇ ਹਿੰਸਕ ਗਾਇਕੀ, ਗੀਤਾਂ ਤੇ ਦ੍ਰਿਸ਼ ਰਾਹੀਂ ਸਭਿਆਚਾਰ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈਆ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਚੋਣ ਮੁੱਦਾ ਬਣਾਇਆ ਜਾਵੇ ਪਰੰਤੂ ਇਸ ਮੱਦੇ ਤੇ ਸਾਰੀਆਂ ਹੀ ਪਾਰਟੀਆਂ ਵਲੋਂ ਚੁੱਪੀ ਧਾਰ ਲਈ ਗਈ ਹੈ।