ਫਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋ ਜੀਸਸ ਸੇਵੀਅਰ ਸਕੂਲ, ਸਰਹਿੰਦ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿੱਖਲਾਈ) ਡਾ. ਵਿਪਨ ਕੁਮਾਰ ਰਾਮਪਾਲ, ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਪਰਾਲੀ ਪ੍ਰਬੰਧਨ ਸੰਬਧੀ ਜਾਗਰੂਕਤਾ ਮੁਹਿੰਮ ਵਿਚ ਬੱਚਿਆਂ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ। ਉਹਨਾ ਨੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ- ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵਾਂ ਹੱਲ, ਮਲਚਰ, ਕੱਟਰ ਅਤੇ ਰੋਟਾਵੇਟਰ ਦੀ ਵਰਤੋਂ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਡਾ. ਅਰਵਿੰਦਪ੍ਰੀਤ ਕੌਰ ਸਹਾਇਕ ਪ੍ਰੌਫੈਸਰ (ਬਾਗਬਾਨੀ) ਨੇ ਬੱਚਿਆਂ ਨੂੰ ਖੁੰਬਾਂ ਦੀ ਕਾਸ਼ਤ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।
ਇਸ ਕੈਂਪ ਦੌਰਾਨ ਡਾ ਮਨੀਸ਼ਾ ਭਾਟੀਆ ਸਹਾਇਕ ਪ੍ਰੌਫੈਸਰ (ਗ੍ਰਹਿ ਵਿਗਿਆਨ) ਨੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ[ਪ੍ਰੋਗਰਾਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਇਸ ਪ੍ਰੋਗ੍ਰਾਮ ਵਿਚ ਹਿੱਸਾ ਲੈਣ ਲਈ ਸਕੂਲ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਜੀਸਸ ਸੇਵੀਅਰ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸਜੀਮੋਨ ਜਾਰਜ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਕੇ.ਵੀ.ਕੇ ਦੀ ਟੀਮ ਦਾ ਧੰਨਵਾਦ ਕੀਤਾ।