ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਮਦਨ ਲਾਲ ਬਾਂਸਲ ਪ੍ਰਧਾਨ ਅਤੇ ਗੁਰਦਿਆਲ ਸਿੰਘ ਸਰਾਓ ਸੀਨੀਅਰ ਵਾਈਸ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਘੁੰਮਣ ਭਵਨ ਵਿਖੇ ਹੋਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਪੈਨਸ਼ਨਰਾਂ ਦੇ ਮਸਲੇ ਵਿਚਾਰੇ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਮਦਨ ਲਾਲ ਬਾਂਸਲ, ਗੁਰਦਿਆਲ ਸਿੰਘ ਸਰਾਓ ਅਤੇ ਗੁਰਬਖਸ਼ ਸਿੰਘ ਜਖੇਪਲ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਜਾਇਜ਼ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਪੈਨਸ਼ਨਰਾਂ ਵਿੱਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਪੈਨਸ਼ਨਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ। ਪੈਨਸ਼ਨਰਜ਼ ਆਗੂ ਗੁਰਦਿਆਲ ਸਿੰਘ ਸਰਾਓ ਸੀਨੀਅਰ ਵਾਈਸ ਪ੍ਰਧਾਨ ਨੇ ਸਮੂਹ ਪੈਨਸ਼ਨਰਜ਼ ਸਾਥੀਆਂ ਨੂੰ ਪਹਿਲੀ ਮਈ ਨੂੰ ਪੈਨਸ਼ਨ ਦਫ਼ਤਰ ਪੁੱਜਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਚੇਤ ਰਾਮ ਢਿੱਲੋਂ , ਗਿਰਧਾਰੀ ਲਾਲ ਜਿੰਦਲ , ਕੁਲਦੀਪ ਪਾਠਕ ਪ੍ਰਕਾਸ਼ ਸਿੰਘ ਕੰਬੋਜ਼, ਗੰਗਾ ਰਾਮ, ਬਿੱਕਰ ਸਿੰਘ ਸ਼ੇਰੋਂ, ਬਲਵੰਤ ਸਿੰਘ ਸ਼ੇਰੋਂ, ਅਮਰੀਕ ਸਿੰਘ ਖੰਨਾ, ਓਮ ਪ੍ਰਕਾਸ਼ ,ਬਲਵਿੰਦਰ ਸਿੰਘ, ਰਜਿੰਦਰ ਸਿੰਘ ਖਾਲਸਾ, ਕੁਲਵੰਤ ਸਿੰਘ, ਰਤਨ ਲਾਲ, ਸੁਖਦੇਵ ਸਿੰਘ ਚੀਮਾ, ਕਰਮ ਸਿੰਘ ਛਾਜਲੀ ਆਦਿ ਪੈਨਸ਼ਨਰਜ਼ ਆਗੂ ਹਾਜ਼ਰ ਸਨ।