Wednesday, April 16, 2025

Chandigarh

ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਫਰਮ ਦਾ ਲਾਇਸੰਸ ਰੱਦ

April 15, 2024 07:17 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਐਸ.ਸੀ.ਐਫ. ਨੰਬਰ 40, ਟੋਪ ਫਲੋਰ, ਫੇਜ 11, ਮੋਹਾਲੀ, ਜਿਲ੍ਹਾ ਐਸ.ਏ.ਐਸ.ਨਗਰ ਦੇ ਮਾਲਕ ਸ੍ਰੀ ਅਸ਼ੀਸ ਛਾਬੜਾ ਪੁੱਤਰ ਸ੍ਰੀ ਹਰਬੰਸ ਲਾਲ, ਵਾਸੀ ਮਕਾਨ ਨੰਬਰ 507, ਮਿਲਕ ਕਲੌਨੀ, ਧਨਾਸ, ਚੰਡੀਗੜ੍ਹ ਯੂ.ਟੀ,ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ  ਨੰ: 290/ਆਈ.ਸੀ. ਮਿਤੀ 26-03-2019 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 25.03.2024 ਨੂੰ ਖਤਮ ਹੋ ਚੁੱਕੀ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਜ਼ ਅਤੇ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 14.02.2020 ਅਤੇ ਪੱਤਰ ਮਿਤੀ 30-11-2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਲਾਇਸੰਸੀ ਦੇ ਦਫਤਰੀ ਪਤੇ ਅਤੇ ਇਸ ਜਿਲ੍ਹੇ ਦੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਪੋਸਟ ਅਤੇ ਤਹਿਸੀਲਦਾਰ ਰਾਹੀਂ ਭੇਜਿਆ ਗਿਆ ਸੀ। ਪ੍ਰੰਤੂ ਦਫਤਰੀ ਪਤੇ ਤੇ ਰਜਿਸਟਰਡ ਪੋਸਟ ਰਾਹੀਂ ਭੇਜਿਆ ਗਿਆ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਸੀ ਅਤੇ ਤਹਿਸੀਲਦਾਰ ਮੋਹਾਲੀ ਦੀ ਤਮੀਲੀ ਰਿਪੋਰਟ ਅਨੁਸਾਰ ਦਫਤਰ ਪਤੇ ਉੱਤੇ ਇਸ ਨਾਮ ਦਾ ਕੋਈ ਵੀ ਦਫਤਰ ਨਹੀਂ ਹੈ।

ਮਹੀਨਾਵਾਰ ਰਿਪੋਰਟ ਅਤੇ ਦਫਤਰ ਬੰਦ ਹੋਣ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 04-10-2023 ਅਤੇ ਪੱਤਰ ਮਿਤੀ 18-12-2023 ਰਾਹੀਂ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ ਮਿਤੀ 26-03-2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 25-03-2024 ਤੱਕ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-5 (2) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ-ਪੱਤਰ, ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ-3, ਸਮੇਤ ਸਬੰਧਤ ਦਸਤਾਵੇਜ਼ ਦਫਤਰੀ ਵੈਬਸਾਇਟ ਤੇ ਮੌਜੂਦ ਚੈਕਲਿਸਟ ਮੁਤਾਬਿਕ ਆਨਲਾਇਨ ਅਪਲਾਈ ਕਰਨ ਉਪਰੰਤ ਇਸ ਦਫਤਰ ਵਿਖੇ ਪੇਸ਼ ਕੀਤੀ ਜਾਣੀ ਹੁੰਦੀ ਹੈ। ਪਰੰਤੂ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮੇ ਦੌਰਾਨ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਇਸ ਦਫਤਰ ਵਿੱਚ ਪੇਸ਼ ਨਹੀ ਕੀਤੀ ਗਈ ਹੈ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ ਅਤੇ ਲਾਇਸੰਸ ਨਵੀਨ ਕਰਨ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਨੂੰ ਜਾਰੀ ਲਾਇਸੰਸ ਨੰਬਰ 290/ ਆਈ.ਸੀ. ਮਿਤੀ 26-03-2019 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ