Friday, November 22, 2024

Chandigarh

ਬਿਹਾਰ ਕੇਡਰ ਦੇ IAS ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ 

April 17, 2024 12:18 PM
SehajTimes
ਮੋਹਾਲੀ : ਆਪਣੀ ਸਿਖਲਾਈ ਦੇ ਹਿੱਸੇ ਵਜੋਂ, 2022 ਬੈਚ ਦੇ ਬਿਹਾਰ ਕੇਡਰ ਦੇ 09 ਆਈ ਏ ਐਸ ਅਧਿਕਾਰੀਆਂ ਨੇ ਅੱਜ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਅਤੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੰਮਕਾਜ ਨੂੰ ਦੇਖਿਆ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਇਨ੍ਹਾਂ ਸਿਵਲ ਸੇਵਾਵਾਂ ਦੇ ਸਿਖਿਆਰਥੀਆਂ ਦਾ ਸੁਆਗਤ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੱਧਰਾਂ 'ਤੇ ਕੀਤੇ ਜਾ ਰਹੇ ਪ੍ਰਸ਼ਾਸਨਿਕ ਕੰਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇੱਕ ਆਈ ਏ ਐਸ ਅਧਿਕਾਰੀ ਦਾ ਪਹਿਲਾ ਏਜੰਡਾ ਰਾਸ਼ਟਰ ਅਤੇ ਉਸ ਰਾਜ ਦੀ ਸੇਵਾ ਹੋਣਾ ਚਾਹੀਦਾ ਹੈ, ਜਿੱਥੇ ਕਿ ਉਸ ਨੂੰ ਤਾਇਨਾਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨਾਲ ਪ੍ਰਸ਼ਾਸਕੀ ਡਿਊਟੀਆਂ ਦੀ ਰੁਟੀਨ ਸਾਂਝੀ ਕਰਦੇ ਹੋਏ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਲਈ ਸਭ ਤੋਂ ਪਹਿਲਾਂ ਹੁੰਦਾ ਹੈ ਕਿਉਂਕਿ ਸਮਾਜ ਇੱਕ ਪ੍ਰਸ਼ਾਸਨਿਕ ਅਧਿਕਾਰੀ ਹੋਣ ਦੇ ਨਾਤੇ ਸਾਡੇ ਤੋਂ ਅਜਿਹੀਆਂ ਵੱਡੀਆਂ ਉਮੀਦਾਂ ਰੱਖਦਾ ਹੈ। ਅਧਿਕਾਰੀਆਂ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਅਤੇ ਇਸ ਦੇ ਸਮੁੱਚੇ ਪ੍ਰਸ਼ਾਸਨ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਹ ਬਾਹਰੀ ਖੇਤਰਾਂ ਵਿੱਚ ਸ਼ਹਿਰੀਕਰਨ ਅਤੇ ਰਿਹਾਇਸ਼ ਦੇ ਪ੍ਰਬੰਧਾਂ ਦੇ ਨਾਲ, ਨਵੇਂ ਸ਼ਹਿਰੀ ਖੇਤਰਾਂ ਦੇ ਵਿਕਾਸ ਦੇ ਮੱਦੇਨਜ਼ਰ, ਜ਼ਿਲ੍ਹੇ ਦੇ ਯੋਜਨਾਬੱਧ ਵਿਕਾਸ ਵਿੱਚ ਵਧੇਰੇ ਦਿਲਚਸਪੀ ਰੱਖਦੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰੀਅਲ ਅਸਟੇਟ, ਆਈ.ਟੀ ਸਰਵਿਸ ਸੈਕਟਰ ਅਤੇ ਫਾਰਮਾਸਿਊਟੀਕਲ, ਟਰੈਕਟਰ ਪਾਰਟਸ ਅਤੇ ਹੋਰ ਖੇਤਰਾਂ 'ਤੇ ਆਧਾਰਿਤ ਪ੍ਰਮੁੱਖ ਉਦਯੋਗਾਂ ਦੇ ਖੇਤਰ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਹੋਣ ਦੇ ਨਾਤੇ ਭਾਵੇਂ ਉਹ ਜ਼ਿਲ੍ਹਾ ਪੱਧਰ 'ਤੇ ਹੋਵੇ ਜਾਂ ਸਬ-ਡਿਵੀਜ਼ਨ ਪੱਧਰ 'ਤੇ, ਇਕ ਅਧਿਕਾਰੀ ਨੂੰ ਚੀਜ਼ਾਂ ਨੂੰ ਠੀਕ ਰੱਖਣ ਲਈ ਦਿਨ-ਰਾਤ ਕੰਮ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਹੋਰ ਵਿਭਾਗਾਂ, ਖਾਸ ਕਰਕੇ ਪੁਲਿਸ ਹਮਰੁਤਬਾ ਨਾਲ ਤਾਲਮੇਲ ਜ਼ਰੂਰੀ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਅਤੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੇਵੀ ਗੋਇਲ ਅਤੇ ਬਿਹਾਰ ਤੋਂ ਆਏ ਸਿਖਲਾਈ ਅਧੀਨ ਆਈ.ਏ.ਐਸ. ਦਿਵਿਆ ਸ਼ਕਤੀ, ਸ਼੍ਰੇਆ ਸ਼੍ਰੀ, ਆਸ਼ੀਸ਼ ਕੁਮਾਰ, ਕਿਸ਼ਲੇ ਕੁਸ਼ਵਾਹਾ, ਰਿਤੂਰਾਜ ਪ੍ਰਤਾਪ ਸਿੰਘ, ਗੌਰਵ ਕੁਮਾਰ, ਕਾਜਲੇ ਵੈਭਵ ਨਿਤਿਨ, ਸ਼ਵੇਤਾ ਭਾਰਤੀ, ਗੌਰਵ ਕੁਮਾਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ