ਲੁਧਿਆਣਾ : ਲੁਧਿਆਣਾ ਅਦਾਲਤ ਨੇ ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਸੁਣਾਇਆ ਹੈ। ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ। ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਨੂੰ ਸਕੂਟਰ ‘ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ। ਬੱਚੀ ਦੀ ਪਰਿਵਾਰ ਵੱਲੋਂ ਕਾਤਲ ਨੀਲਮ ਨੂੰ ਲਗਾਤਾਰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ।