ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਗਣਿਤ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਕਸੌਲੀ ਦੀ ਯਾਤਰਾ ਕਰਵਾਈ ਗਈ । ਵਿਭਾਗ ਦੇ ਅਧਿਆਪਕਾਂ ਡਾ. ਮੁਖਦੀਪ ਸਿੰਘ ਮਾਨਸ਼ਾਹੀਆ ਅਤੇ ਡਾ. ਰੁਪਾਲੀ ਨੇ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਕਸੌਲੀ ਅਤੇ ਇਸ ਦੇ ਨੇੜਲੀਆਂ ਥਾਵਾਂ ਤੋਂ ਇਲਾਵਾ ਰਸਤੇ ਵਿੱਚ ਆਉਣ ਵਾਲੇ ਵੱਖ-ਵੱਖ ਸਥਾਨਾਂ ਉੱਤੇ ਵੀ ਆਨੰਦ ਮਾਣਿਆ। ਯਾਤਰਾ ਦੌਰਾਨ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਦੇ ਦਰਸ਼ਨ ਵੀ ਕੀਤੇ ਗਏ। ਵਿਭਾਗ ਮੁਖੀ ਡਾ. ਪਰਵੀਨ ਲਤਾ ਵੱਲੋਂ ਇਸ ਗਤੀਵਿਧੀ ਦੀ ਸ਼ਲਾਘਾ ਕੀਤੀ ਗਈ । ਇਸ ਯਾਤਰਾ ਦਾ ਪ੍ਰਬੰਧ ਵਿਭਾਗ ਦੇ ‘ਯੁਵਾ ਟੂਰਿਜ਼ਮ ਕਲੱਬ’ ਵੱਲੋਂ ਕੀਤਾ ਗਿਆ।