ਤਰਨ ਤਾਰਨ : ਤਰਨ ਤਾਰਨ ਦੇ ਪਿੰਡ ਐਮਾ ਦੇ ਇੱਕ 18 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਉਸ ਸਮੇ ਵਾਪਰਿਆ ਜਦੋਂ ਉਹ ਆਪਣੇ ਸਕੂਲ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਜਗਮੀਤ ਵਜੋਂ ਹੋਈ ਹੈ। ਮ੍ਰਿਤਕ ਦੇ ਮਾਮਾ ਨੇ ਦੱਸਿਆ ਕਿ ਜਗਮੀਤ ਸਿੰਘ ਜਿਸਦੀ ਉਮਰ ਕਰੀਬ 18 ਸਾਲ ਸੀ, ਅੱਜ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਮੋਟਰ ਸਾਈਕਲ ਤੇ ਸਕੂਲ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਕੋਟ ਨੇੜੇ ਪਹੁੰਚਿਆ ‘ਤਾਂ ਉਸਦਾ ਐਕਸੀਡੈਂਟ ਹੋ ਗਿਆ। ਹਾਦਸੇ ਮਗਰੋਂ ਗੰਭੀਰ ਹਾਲਤ ਵਿੱਚ ਉਸ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ ਹੈ।