Wednesday, May 14, 2025
BREAKING NEWS
PM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸ

Malwa

ਪੰਜਾਬੀ ਯੂਨੀਵਰਸਿਟੀ ਵਿਖੇ ਗ਼ਜ਼ਲਗੋ ਡਾ. ਸ਼ਮਸ਼ੇਰ ਮੋਹੀ ਦਾ ਰੂ-ਬ-ਰੂ ਕਰਵਾਇਆ ਗਿਆ

April 18, 2024 04:21 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੀ ਸਾਹਿਤ ਸਭਾ ਵੱਲੋਂ ਪੰਜਾਬੀ ਗ਼ਜ਼ਲਗੋ ਡਾ. ਸ਼ਮਸ਼ੇਰ ਮੋਹੀ ਦਾ ਰੂ-ਬ-ਰੂ ਕਰਵਾਇਆ ਗਿਆ। ਵਰਲਡ ਪੰਜਾਬੀ ਸੈਂਟਰ ਵਿਖੇ ਕਰਵਾਏ ਇਸ ਸਮਾਗਮ ਵਿੱਚ ਡਾ. ਸ਼ਮਸ਼ੇਰ ਮੋਹੀ ਨੇ ਆਪਣੇ ਨਿੱਜੀ ਜੀਵਨ, ਗ਼ਜ਼ਲ ਸਿਰਜਣ ਪ੍ਰਕਿਰਿਆ ਅਤੇ ਖੋਜ-ਅਲੋਚਨਾ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਇਆ।ਉਨ੍ਹਾਂ ਗ਼ਜ਼ਲ ਨਾਲ਼ ਸੰਬੰਧਤ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ।
ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਡਾ. ਸ਼ਮਸ਼ੇਰ ਮੋਹੀ ਪੰਜਾਬੀ ਦਾ ਇੱਕ ਸਮਰੱਥ ਗ਼ਜ਼ਲਕਾਰ ਹੈ। ਉਹ ਗ਼ਜ਼ਲ ਦੇ ਉਨ੍ਹਾਂ ਚੰਦ ਸ਼ਾਇਰਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਪੰਜਾਬੀ ਗ਼ਜ਼ਲ ਨੂੰ ਨਵੇਂ ਨਕਸ਼ ਪ੍ਰਦਾਨ ਕੀਤੇ ਹਨ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਵਿਭਾਗ ਦੇ ਖੋਜਾਰਥੀਆਂ, ਵਿਦਿਆਰਥੀਆਂ ਅਤੇ ਬਾਕੀ ਸਟਾਫ਼ ਵੱਲੋਂ ਸ਼ਮੂਲੀਅਤ ਕੀਤੀ ਗਈ। ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਮੁਖੀ ਡਾ. ਪਰਮੀਤ ਕੌਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਵਾਗਤੀ ਭਾਸ਼ਣ ਦਿੱਤਾ। ਮੰਚ ਸੰਚਾਲਨ ਦਾ ਕਾਰਜ ਵਿਭਾਗ ਦੇ ਅਧਿਆਪਕ ਡਾ. ਮੋਹਨ ਤਿਆਗੀ ਨੇ ਕੀਤਾ।

Have something to say? Post your comment

 

More in Malwa

ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਕਿਸਾਨਾਂ ਨੇ ਜਿਣਸਾਂ ਦੀ ਨਕਦ ਅਦਾਇਗੀ ਮੰਗੀ 

ਵਕੀਲ ਭਾਈਚਾਰਾ ਪੰਜਾਬੀਆਂ ਦੇ ਮਸਲਿਆਂ ਦੀ ਕਰੇ ਵਕਾਲਤ : ਬਰਿੰਦਰ ਗੋਇਲ

ਟਰੈਫਿਕ ਮਾਰਸ਼ਲ ਪੰਕਜ ਅਰੋੜਾ ਏ.ਡੀ.ਜੀ.ਪੀ.ਟਰੈਫਿਕ ਵੱਲੋਂ ਸਨਮਾਨਿਤ 

ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜੇ ਛੁਡਵਾਉਣ ਲਈ ਕਬਜਾ ਵਾਰੰਟਾਂ ਦੀ ਤਾਮੀਲ ਕਰਵਾਉਣ ਪੰਚਾਇਤ ਅਧਿਕਾਰੀ : ਡਾ. ਪ੍ਰੀਤੀ ਯਾਦਵ

ਦਾਮਨ ਬਾਜਵਾ ਨੇ ਸੁਣੀ ਪੱਲੇਦਾਰਾਂ ਦੀ ਮੁਸ਼ਕਿਲ 

ਹਲਕਾ ਘਨੌਰ 'ਚ 23.81 ਕਰੋੜ ਰੁਪਏ ਦੀ ਲਾਗਤ ਨਾਲ 91 ਕਿਲੋਮੀਟਰ 49 ਲਿੰਕ ਸੜਕਾਂ ਬਣਗੀਆਂ : ਗੁਰਲਾਲ ਘਨੌਰ

ਰਾਜਾ ਬੀਰਕਲਾਂ ਦੇ ਘਰ ਪੁੱਜੇ ਪ੍ਰਤਾਪ ਸਿੰਘ ਬਾਜਵਾ 

ਕਿਸਾਨਾਂ ਨੇ ਭਾਰਤ-ਪਾਕਿ ਵਿਚਾਲੇ ਤਣਾਅ ਤੇ ਚਿੰਤਾ ਜਤਾਈ 

ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ