Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

April 18, 2024 04:26 PM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ । ਇਸ ਲਾਈਵ ਪ੍ਰੋਗਰਾਮ ਦਾ ਨਾਮ  ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ @TheCeoPunjab ਦੇ ਅਧਿਕਾਰਤ ਪੇਜ ‘ਤੇ ਲਾਈਵ ਹੋ ਕੇ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
 

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ

ਪੰਜਾਬ ਮੰਤਰੀ ਮੰਡਲ ਲੱਖਾਂ ਲੋਕਾਂ ਨੂੰ ਬੇਘਰ ਹੋਣ ਤੋਂ ਰੋਕਣ ਲਈ ਤਿਨ ਕਿਲੋਮੀਟਰ ਤੱਕ ਦੇ ਸੁਖਨਾ ਈ.ਏਸ.ਜ਼ੈਡ. ਨੂੰ ਕਰੇ ਰੱਦ : ਜੋਸ਼ੀ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

22 ਨਵੰਬਰ ਦੀ ਹੜਤਾਲ ਦੀਆਂ ਤਿਆਰੀਆਂ ਜ਼ੋਰਾਂ ’ਤੇ

ਚੰਡੀਗੜ੍ਹ ਬਣਿਆ 'ਚਲਾਨਗੜ੍ਹ' ਟ੍ਰੈਫਿਕ ਨਿਯਮ ਤੋੜਿਆਂ ਤਾਂ ਹੋਵੇਗਾ ਡਰਾਈਵਿੰਗ ਲਾਇਸੰਸ ਰੱਦ

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ