Friday, November 22, 2024

Chandigarh

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

April 19, 2024 12:48 PM
SehajTimes

ਮੋਹਾਲੀ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।
     ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ