Thursday, November 21, 2024

Malwa

ਜਿ਼ਲ੍ਹਾ ਪੁਲਿਸ ਮੁੱਖੀ ਡਾ.ਸਿਮਰਤ ਕੌਰ ਦੀ ਅਗਵਾਈ ਵਿਚ “ਫਲੈਗ ਮਾਰਚ" ਕੱਢਿਆ

April 19, 2024 03:20 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜਿ਼ਲ੍ਹਾ ਪੁਲਿਸ ਮੁੱਖੀ ਡਾਕਟਰ ਸਿਮਰਤ ਕੌਰ,ਦੀ ਅਗਵਾਈ ਵਿਚ ਜਾਕਿਰ ਹੁਸੈਨ ਸਟੇਡੀਅਮ ਤੋਂ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੇਸ ਦੇ ਵੱਖ-ਵੱਖ ਰਾਜਾਂ ਅੰਦਰ ਲੋਕ ਸਭਾ ਚੋਣਾਂ- 2024 ਦੇ ਪਹਿਲੇ ਗੇੜ ਦੀਆ ਚੋਣਾਂ ਸਰੂ ਹੋ ਚੁੱਕੀਆ ਹਨ। ਜਿਸ ਦੇ ਮੱਦੇਨਜਰ ਕਰਮਚਾਰੀਆ ਨੂੰ ਇਕੱਠੇ ਕਰਕੇ ਮਾਨਯੋਗ ਇਲੈਕਸ਼ਨ ਕਮਿਸਨ ਦੀਆ ਹਦਾਇਤਾਂ ਤੋਂ ਜਾਣੂ ਕਰਵਾਕੇ ਜਿ਼ਲ੍ਹਾ ਮਾਲੇਰਕੋਟਲਾ ਦੇ ਖੇਤਰ ਵਿੱਚ “ਫਲੈਗ ਮਾਰਚ" ਕੀਤਾ ਗਿਆ ਹੈ। ਜਿ਼ਲ੍ਹਾ ਪੁਲਿਸ ਮੁੱਖੀ ਡਾਕਟਰ ਸਿਮਰਤ ਕੌਰ ਨੇ ਦੱਸਿਆ ਕਿ ਇਸ “ਫਲੈਗ ਮਾਰਚ" ਦਾ ਮੁੱਖ ਉਦੇਸ਼ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਮਜਬੂਤ ਰੱਖਣ ਅਤੇ ਮਾੜੇ ਅਨਸਰਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨਾ ਹੈ ਤਾਂ ਕਿ ਜਿ਼ਲ੍ਹਾ ਦਾ ਹਰ ਨਾਗਰਿਕ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾ ਕਿਸੇ ਡਰ ਭੈਅ ਦੇ ਕੀਤੀ ਜਾਵੇ। ਜੇਕਰ ਜਿ਼ਲ੍ਹਾ ਅੰਦਰ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਜਾਂ ਨਸ਼ੇ ਦੀ ਸਪਲਾਈ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਜਿ਼ਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋ ਇਲਾਵਾ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਲੋਕ ਸਭਾ ਚੋਣਾ ਨੂੰ ਸੁਚੱਝੇ ਢੰਗ ਨਾਲ ਨੇਪੜੇ ਚਾੜਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦਿੱਤਾ ਜਾਵੇ। ਜਿ਼ਲ੍ਹਾ ਮਾਲੇਰਕੋਟਲਾ ਦੀ ਸਮੁੱਚੀ ਫੋਰਸ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਫਲੈਗ ਮਾਰਚ ਦੌਰਾਨ ਸ੍ਰੀਮਤੀ ਸਵਰਨਜੀਤ ਕੌਰ, ਪੀ.ਪੀ.ਐਸ. ਕਪਤਾਨ ਪੁਲਿਸ (ਸਥਾਨਕ), ਦੀ ਅਗਵਾਈ ਹੇਠ ਸ੍ਰੀ ਕਰਮਜੀਤ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਸਥਾਨਕ) ਮਾਲੇਰਕੋਟਲਾ, ਸ੍ਰੀ ਗੁਰਦੇਵ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਵੱਲੋਂ ਸਮੇਤ ਪੁਲਿਸ ਫੋਰਸ ਅਤੇ ਪੈਰਾ ਮਿਲਟਰੀ ਫੋਰਸ ਦੇ ਕਰਮਚਾਰੀਆ ਵੱਲੋਂ ਹਿੱਸਾ ਲਿਆ ਗਿਆ। ਇਸ ਤੋਂ ਇਲਾਵਾ ਜਿ਼ਲ੍ਹਾ ਦੀ ਸਬ-ਡਵੀਜਨ ਅਹਿਮਦਗੜ ਅੰਦਰ ਸ੍ਰੀ ਅੰਮ੍ਰਿਤਪਾਲ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ- ਡਵੀਜਨ ਅਹਿਮਦਗੜ੍ਹ ਅਤੇ ਅਤੇ ਅਮਰਗੜ ਦੇ ਕਸਬੇ ਅੰਦਰ ਸ੍ਰੀ ਸੁਰਿੰਦਰਪਾਲ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ ਦੀ ਅਗਵਾਈ ਹੇਠ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਗਿਆ।

    

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ