ਫਤਹਿਗੜ੍ਹ ਸਾਹਿਬ : ਮੱਧ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਪਮੁੱਖ ਸਕੱਤਰ ਸ੍ਰੀਮਤੀ ਸੁਨੀਤਾ ਭਾਰਦਵਾਜ ਆਪਣੇ ਵਿੱਦਿਅਕ ਟੂਰ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਸੰਘੋਲ ਵਿਖੇ ਪੁੱਜੇ। ਜਿੱਥੇ ਉਨ੍ਹਾਂ ਨੇ ਪੁਰਾਤਨ ਸੱਭਿਅਤਾਂ ਸਬੰਧੀ ਪ੍ਰਾਪਤ ਹੋਈਆਂ ਨਿਸ਼ਾਨੀਆਂ ਨੂੰ ਵੇਖਿਆ ਅਤੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਇਸ ਲਈ ਯੋਗ ਪ੍ਰਬੰਧ ਕੀਤੇ ਜਾਣ । ਇਸ ਉਪਰੰਤ ਉਹ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਆਡੀਸਨਲ ਡਾਇਰੈਕਟਰ ਸ੍ਰੀ ਅਜੈਵੀਰ ਸਰਾਉ, ਸ੍ਰੀਮਤੀ ਸਵੀਟੀ ਦੇਵਗਨ ਡਿਪਟੀ ਡਾਇਰੈਕਟਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਮੀਨਾਕਸੀ ਰਾਣੀ ਅਤੇ ਸਹਾਇਕ ਖੁਰਾਕ ਤੇ ਸਿਵਲ ਸਪਲਾਈਜ ਅਫਸਰ ਸ੍ਰੀ ਕੇਵਲ ਸਿੰਘ ਵੀ ਹਾਜਰ ਸਨ।