Friday, November 22, 2024

Chandigarh

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 21, 2024 03:22 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸਨੇ ਆਪਣੀ ਕਾਰ ਆਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚੀ ਸੀ ਪਰ ਉਸਨੇ ਵੇਚੀ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸਦੀ ਕਾਰ ਵਾਪਸ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਇਸ ਸਬੰਧੀ 2000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ