ਨਵੀਂ ਦਿੱਲੀ : ਲੋਕ ਸਭਾ ਚੋਣਾਂ (Lok Sabha Election) ਦੇ ਪ੍ਰਚਾਰ ਲਈ ਰਾਂਚੀ ਵਿੱਚ ਭਾਰਤ (INDIA) ਗਠਜੋੜ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਦੀ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਮਾਰਨਾ ਚਾਹੁੰਦੀ ਹੈ। ਸੁਨੀਤਾ ਕੇਜਰੀਵਾਲ (Sunita Kejriwal) ਨੇ ਕਿਹਾ ਕਿ ਜੇਲ੍ਹ ਵਿੱਚ ਉਨ੍ਹਾਂ ਦੇ ਪਤੀ ਨੂੰ ਸਹੀ ਦਵਾਈ ਨਹੀਂ ਦਿੱਤੀ ਜਾ ਰਹੀ ਹੈ। ਇਹ ਸਰਕਾਰ ਦੀ ਤਾਨਾਸ਼ਾਹੀ ਨੂੰ ਦਰਸਾਉਂਦਾ ਹੈ। ਸਰਕਾਰ ਨੇ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਹੇਮੰਤ ਸੋਰੇਨ (Hemant Soren) ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ (Arvind Kejriwal) 1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। 18 ਅਪ੍ਰੈਲ ਨੂੰ ਉਨ੍ਹਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰ ਕੇ ਆਪਣੇ ਡਾਕਟਰ ਤੋਂ ਸਲਾਹ ਲੈ ਕੇ ਇਨਸੁਲਿਨ ਦੀ ਮੰਗਕ ੀਤੀ ਸੀ ਜਿਸ ’ਤੇ ਫ਼ੈਸਲਾ 22 ਅਪ੍ਰੈਲ ਨੂੰ ਦਿੱਤਾ ਜਾਣਾ ਹੈ।
ਇਸ ਤੋਂ ਇਲਾਵਾ 20 ਅਪ੍ਰੈਲ ਤਿਹਾੜ ਜੇਲ੍ਹ ਦੇ ਡੀਜੀ ਸੰਜੇ ਬੈਨੀਵਾਲ ਨੇ ਏਮਜ਼ ਨੂੰ ਪੱਤਰ ਲਿਖ ਕੇ ਅਰਵਿੰਦ ਕੇਜਰੀਵਾਲ ਲਈ ਇਕ ਸੀਨੀਅਰ ਡਾਇਬੈਟਲੋਜਿਸਟ ਨਿਯੁਕਤ ਕਰਨ ਲਈ ਕਿਹਾ ਹੈ ਇਹ ਪੱਤਰ ਆਮ ਆਦਮੀ ਪਾਰਟੀ ਵੱਲੋਂ 21 ਅਪ੍ਰੈਲ ਨੂੰ ਮੀਡੀਆ ’ਚ ਸਾਂਝਾ ਕੀਤਾ ਗਿਆ ਸੀ। ਬੀਤੇ ਐਤਵਾਰ ਦਿੱਲੀ ਦੇ ਮੰਤਰੀ ਆਤਿਸ਼ੀ ਇਨਸੁਲਿਨ ਲੈ ਕੇ ਤਿਹਾੜ ਜੇਲ੍ਹ ਦੇ ਸਾਹਮਣੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕੇਂਦਰ ਸਰਕਾਰ ਨੂੰ ਬ੍ਰਿਟਿਸ਼ ਦੇ ਰਾਜ ਤੋਂ ਵੀ ਵੱਧ ਜ਼ਾਲਮ ਦਸਿਆ। ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੀ ਹੈ।
ਅਰਵਿੰਦ ਕੇਜਰੀਵਾਲ ਦੇ ਬਲੱਡ ਸ਼ੂਗਰ ਦਾ ਪੱਧਰ ਵੱਧਣ ਕਾਰਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਇਸੇ ਤਹਿਤ ਸੌਰਭ ਭਾਰਦਵਾਜ ਕਿਹਾ ਕਿ ਤਿਹਾੜ ਜੇਲ੍ਹ ਦੀ ਰੀਪੋਰਟ ਝੂਠ ਦਾ ਪੁਲੰਦਾ ਹੈ। ਸਭ ਤੋਂ ਪਹਿਲਾਂ ਕੇਜਰੀਵਾਲ ਦੀ ਸ਼ੂਗਰ ਦੀ ਜਾਂਚ ਬੇਤਰਤੀਬੇ ਤਰੀਕੇ ਨਾਲ ਜਾਂਚੀ ਜਾ ਰਹੀ ਹੈ। ਸੌਰਭ ਭਾਰਦਵਾਜ ਨੇ ਕੇਂਦਰ ਸਰਕਾਰ ’ਤੇ ਅਰਵਿੰਦ ਕੇਜਰੀਵਾਲ ਨੂੰ ਮਾਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਇਨਸੁਲਿਨ ਦੀ ਮੰਗ ਕਰ ਰਹੇ ਹਨ ਪਰ ਉਹ ਦੇਣ ਲਈ ਤਿਆਰ ਨਹੀਂ ਹਨ। ਭਾਰਦਵਾਜ ਨੇ ਕਿਹਾ ਕਿ ਕੇਂਦਰ ਸਰਕਾਰ ਕਹਿੰਦੀ ਰਹੀ ਕਿ ਕੇਜਰੀਵਾਲ ਦੀ ਦੇਖਭਾਲ ਲਈ ਜੇਲ੍ਹ ਵਿੱਚ ਮਾਹਿਰ ਮੌਜੂਦ ਹਨ।