ਸੰਦੌੜ : ਇਤਿਹਾਸਿਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖਾਲਸ਼ਾ ਅਤੇ ਖਾਜ਼ਾਨਚੀ ਗੋਬਿੰਦ ਸਿੰਘ ਫੌਜ਼ੀ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਦੀ ਕਿਰਪਾ ਦੇ ਸਦਕਾ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਕੁਠਾਲਾ ਵਿਖੇ ਗੁਰਮਤਿ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਜਿਸ ਦਾ ਸ਼ੁਭ ਮਹੂਰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸਾਹਿਬ ਗਿਆਨੀ ਗਗਨਦੀਪ ਸਿੰਘ ਜੀ ਵੱਲੋਂ ਅਰਦਾਸ ਕਰਕੇ ਕੀਤਾ ਗਿਆ ਅਤੇ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖਾਲਸ਼ਾ ਜੀ ਵੱਲੋਂ ਦੱਸਿਆ ਗਿਆ ਕਿ ਗਿਆਨੀ ਅਧਿਆਪਕ ਗਿਆਨੀ ਸੁਖਮਿੰਦਰ ਸਿੰਘ ਜੀ ਵੱਲੋਂ ਸਕੂਲ ਦੇ ਬੱਚਿਆਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਵੱਡੇ ਧਾਰਮਿਕ ਇਕੱਠਾਂ ਨੂੰ ਸੰਬੋਧਨ ਕਰਨ ਅਤੇ ਸੰਗੀਤ ਹਾਰਮੋਨੀਅਮ, ਤਬਲਾ, ਵਾਜਾ, ਢੋਲਕੀ ਦੀ ਸਿਖ਼ਲਾਈ ਦਿੱਤੀ ਜਾਵੇਗੀ। ਗਿਆਨੀ ਸੁਖਮਿੰਦਰ ਸਿੰਘ ਜੀ ਵੱਲੋਂ ਦੋਨੋਂ ਸਕੂਲਾਂ ਵਿੱਚ ਹਫ਼ਤੇ ਵਿੱਚ ਤਿੰਨ ਦਿਨ ਆ ਕੇ ਬੱਚਿਆਂ ਨੂੰ ਸਿਖ਼ਲਾਈ ਦਿੱਤੀ ਜਾਇਆ ਕਰੇਗੀ ਅਤੇ ਇਸ ਗਿਆਨੀ ਅਧਿਆਪਕ ਦੀ ਤਨਖ਼ਾਹ ਦੀ ਭੇਟਾ ਗੁਰਦੁਆਰਾ ਸਾਹਿਬ ਜੀ ਦੀ ਕਮੇਟੀ ਵੱਲੋਂ ਦਿੱਤੀ ਜਾਵੇਗੀ ਅਤੇ ਬੱਚਿਆਂ ਵੱਲੋਂ ਧਾਰਮਿਕ ਸਿੱਖਿਆ ਗ੍ਰਹਿਣ ਕਰਕੇ ਅਤੇ ਸੰਗੀਤ ਦੀ ਵਿੱਦਿਆ ਹਾਸਿਲ ਕਰਕੇ ਆਪਣੇ ਜੀਵਨ ਵਿੱਚ ਵਧੀਆ ਕਾਰਗੁਜ਼ਾਰੀ ਵਿੱਚ ਨਿਪੁੰਨ ਹੋ ਸਕਣਗੇ। ਇਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਜਿੰਦਰ ਕੁਮਾਰ, ਪੰਜਾਬੀ ਅਧਿਆਪਕ ਮਾਲਵਿੰਦਰ ਸਿੰਘ ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਅਧਿਆਪਕ ਗੁਰਮੀਤ ਸਿੰਘ ਸੰਧੂ ਤੇ ਅਧਿਆਪਕ ਕਮਲਦੀਪ ਸਿੰਘ ਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੀਪ ਸਿੰਘ ਬਿੱਟੂ, ਜਗਦੇਵ ਸਿੰਘ ਚਹਿਲ, ਗਿਆਨੀ ਭਾਈ ਗਗਨਦੀਪ ਸਿੰਘ, ਮਨਪ੍ਰੀਤ ਸਿੰਘ ਮਨੂ ਅਤੇ ਪਤਵੰਤੇ ਆਦਿ ਹਾਜ਼ਰ ਸਨ।