Friday, November 22, 2024

Malwa

ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

April 22, 2024 02:59 PM
SehajTimes

ਪਟਿਆਲਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ  ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 29 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ।
ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 22 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 29 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ