ਮੋਗਾ : ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੀ ਚੋਣ ਮੁਹਿੰਮ ਨੂੰ ਲੈਕੇ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਜਿੱਥੇ ਵੱਖ ਵੱਖ ਸਰਕਲਾਂ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਉਥੇ ਉਨ੍ਹਾਂ ਸਨੀ ਟਾਵਰ ਤੇ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਮੋਹਤਬਰਾਂ, ਆਗੂਆਂ ਤੇ ਵਰਕਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਜ਼ਿਲ੍ਹਾ ਯੂਥ ਪ੍ਰਧਾਨ ਦੇਬਸੀਸ ਮਲਿਕ ਦੇਬੂ, ਜਰਨੈਲ ਸਿੰਘ ਦੁੱਨੇਕੇ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ ਤੇ ਦਰਜਾ ਬ ਦਰਜਾ ਆਗੂ ਹਾਜਰ ਹੋਏ। ਇਸ ਮੌਕ ਤੇ ਸੰਜੀਤ ਸਿੰਘ ਸਨੀ ਗਿੱਲ ਨੇ ਆਏ ਹੋਏ ਮਹਿਮਾਨਾਂ, ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕ ਸਭਾ ਹਲਕਾ ਫਰੀਦਕੋਟ ਰਾਖਵਾਂ ਤੋਂ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਰਾਜਵਿੰਦਰ ਸਿੰਘ ਧਰਮਕੋਟ ਨੂੰ ਟਿਕਟ ਦੇ ਕੇ ਨਿਵਾਜਿਆ ਗਿਆ ਹੈ ਅਤੇ ਸਾਡਾ ਸਭ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਰਾਜਵਿੰਦਰ ਸਿੰਘ ਧਰਮਕੋਟ ਦੀ ਚੋਣ ਮੁਹਿੰਮ ਵਿੱਚ ਜੋਸ਼ ਨਾਲ ਉਤਰੀਏ ਤਾਂ ਕਿ ਮੋਗਾ ਹਲਕੇ ਤੋਂ ਵੱਡੀ ਲੀਡ ਦਿਵਾਈ ਜਾ ਸਕੇ।