ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰੀ ਦਸਤਾਰ ਲਹਿਰ ਵੱਲੋਂ ਮਨੁੱਖਤਾ ਦੀ ਖਾਤਰ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਗੁਰਦੁਆਰਾ ਬਾਬਾ ਦੀਪ ਸਿੰਘ ਪੱਟੀ ਰੋਡ ਭਿੱਖੀਵਿੰਡ ਵਿਖੇ ਆਰੰਭ ਕੀਤਾ ਗਿਆ। ਇਸ ਕੈਂਪ ਦੀ ਆਰੰਭਤਾ ਗੁਰੂ ਪਾਤਸ਼ਾਹ ਜੀ ਦਾ ਓਟ ਆਸਰਾ ਤੱਕਦਿਆਂ ਹੋਇਆਂ ਅਰਦਾਸ ਨਾਲ ਕੀਤੀ ਗਈ। ਅੱਜ ਪਹਿਲੇ ਦਿਨ ਇਸ ਕੈਂਪ ਵਿੱਚ 30 ਦੇ ਲਗਭਗ ਲੜਕੀਆਂ ਤੇ ਲੜਕੀਆਂ ਨੇ ਭਾਗ ਲਿਆ ਅਤੇ ਦਸਤਾਰ ਦੁਮਾਲੇ ਦੀ ਸਿਖਲਾਈ ਪ੍ਰਾਪਤ ਕੀਤੀ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਮੈਨੇਜਰ ਭਾਈ ਦਲਜਿੰਦਰ ਸਿੰਘ ਪ੍ਰੈਸ ਕਾਨਫਰਸ ਨੂੰ ਸੰਬੋਧਨ ਹੁੰਦਿਆਂ ਕੀਤਾ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਬੱਚੇ ਸਿੱਖੀ ਸਰੂਪ ਧਾਰਨ ਕਰਨ। ਇਹੋ ਜਿਹੇ ਸਿਖਲਾਈ ਕੈਂਪ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਆਪਣਾ ਬਹੁਤ ਵੱਡਾ ਰੋਲ ਅਦਾ ਕਰਨਗੇ। ਸੋਸਾਇਟੀ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਜੋਨਲ ਇੰਚਾਰਜ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਜੇਕਰ ਪਨੀਰੀ ਨੂੰ ਸੰਭਾਲਣ ਵਿੱਚ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਾਹਿਬਾਨ ਅਤੇ ਪ੍ਰਬੰਧਕ ਕਮੇਟੀਆਂ ਇਸ ਤਰ੍ਹਾਂ ਸਾਥ ਦੇਣ ਤਾਂ ਉਹ ਦਿਨ ਦੂਰ ਨਹੀਂ ਜਿਸ ਦਿਨ ਗੁਰੂ ਨਾਨਕ ਦੀ ਸਿੱਖੀ ਦੀ ਫੁਲਵਾੜੀ ਦਾ ਝੰਡਾ ਸਾਰੀ ਦੁਨੀਆਂ ਵਿੱਚੋਂ ਝੁੱਲੇਗਾ। ਇਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਾਹਿਬਾਨ ਭਾਈ ਮਨਜੀਤ ਸਿੰਘ ਸਮੂਹ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ