ਨਵੀਂ ਦਿੱਲੀ : ਅੱਜ ਯਾਨੀ ਕਿ ਮੰਗਲਵਾਰ ਤੋਂ ਪੈਟਰੋਲੀਅਮ ਕੰਪਨੀਆਂ ਨੇ ਤੇਲ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿਚ ਪੈਟਰੋਲ 100 ਰੁਪਏ ਲਿਟਰ ਹੋ ਸਕਦਾ ਹੈ। ਦਸਣਯੋਗ ਹੈ ਕਿ ਪੈਟਰੋਲ ਕੀਮਤਾਂ ਵਿਚ ਅੱਜ 15 ਪੈਸੇ ਅਤੇ ਡੀਜ਼ਲ ਵਿਚ 18 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 90.40 ਰੁਪਏ ਤੋਂ ਵੱਧ ਕੇ 90.55 ਰੁਪਏ ਅਤੇ ਡੀਜ਼ਲ ਦੀ 80.91 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜੋ ਪਹਿਲਾਂ 80.73 ਰੁਪਏ ਪ੍ਰਤੀ ਲਿਟਰ ਵਿਚ ਵਿਕ ਰਿਹਾ ਸੀ।
ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 87 ਰੁਪਏ 15 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80 ਰੁਪਏ 62 ਪੈਸੇ ਪ੍ਰਤੀ ਲਿਟਰ ਹੋ ਗਈ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 44 ਪੈਸੇ ਤੇ ਡੀਜ਼ਲ ਦੀ 83 ਰੁਪਏ 47 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 51 ਪੈਸੇ ਅਤੇ ਡੀਜ਼ਲ ਦੀ 83 ਰੁਪਏ 53 ਪੈਸੇ ਰਹੀ। ਮੋਹਾਲੀ 'ਚ ਪੈਟਰੋਲ ਦੀ ਕੀਮਤ 92 ਰੁਪਏ 83 ਪੈਸੇ ਅਤੇ ਡੀਜ਼ਲ ਦੀ 83 ਰੁਪਏ 83 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 83 ਪੈਸੇ ਅਤੇ ਡੀਜ਼ਲ ਦੀ 82 ਰੁਪਏ 92 ਪੈਸੇ ਪ੍ਰਤੀ ਲਿਟਰ 'ਤੇ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 31 ਪੈਸੇ ਤੇ ਡੀਜ਼ਲ ਦੀ 83 ਰੁਪਏ 34 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ।