Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ

April 23, 2024 11:27 AM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ ਦੇ ਟੀਚੇ’ ਨੂੰ ਪ੍ਰਾਪਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਪ੍ਰਾਪਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹਿੰਮਾਂ ਦੌਰਾਨ ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਅਤੇ ਨਿਰਪੱਖ ਤਰੀਕੇ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਲੋਕੰਤਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਉੱਤੇ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ। ਸਿਬਿਨ ਸੀ ਨੇ ਪੋਡਕਾਸਟ ਵਿੱਚ ਇਸ ਵਾਰ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਦਾਇਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਬਹੁਤ ਸਪੱਸ਼ਟ ਤਰੀਕੇ ਨਾਲ ਦੱਸਿਆ ਹੈ ਅਤੇ ਵੋਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਵੀ ਚਾਨਣਾ ਪਾਇਆ ਹੈ। ਜ਼ਿਕਰਯੋਗ ਹੈ ਕਿ ਪੋਡਕਾਸਟ ਦੇ ਪਹਿਲੇ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਵੱਲੋਂ ਸੀ-ਵਿਜ਼ਲ ਐਪਲੀਕੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਸੀ।  
 

Have something to say? Post your comment

 

More in Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ