Friday, November 22, 2024

Malwa

ਵੋਟਿੰਗ ਦਰ ਵਧਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕ

April 23, 2024 01:31 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਸਵੀਪ ਪ੍ਰੋਗਰਾਮ ਅਧੀਨ ਵੱਖ-ਵੱਖ ਟੀਮਾਂ ਬਣਾ ਕੇ ਵੋਟਰਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਈ ਜਾ ਸਕੇ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਅਤੇ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਪਾਉਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ ਨੇ ਦੱਸਿਆ ਕਿ ਜਿਲ੍ਹੇ ਦੇ ਸਵੀਪ ਨੋਡਲ ਅਫਸਰਾਂ ਅਤੇ ਉਹਨਾਂ ਦੀ ਟੀਮਾਂ ਰਾਹੀਂ ਰੇਲਵੇ ਸਟੇਸ਼ਨ ਸਰਹਿੰਦ, ਦਾਣਾ ਮੰਡੀ ਸਰਹਿੰਦ, ਬਾਬਾ ਬੰਦਾ ਸਿੰਘ ਬਹਾਦੁਰ ਬੱਸ ਸਟੈਂਡ ਸਰਹਿੰਦ, ਦਾਣਾ ਮੰਡੀ ਬਸੀ ਪਠਾਣਾਂ ਅਤੇ ਦਾਣਾ ਮੰਡੀ ਖਮਾਣੋਂ ਸਮੇਤ ਵੱਖ-ਵੱਖ ਜਨਤਕ ਥਾਵਾਂ ਤੇ ਜਾ ਕੇ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਹਨਾਂ ਪੋਲਿੰਗ ਸਟੇਸ਼ਨਾਂ ਤੇ ਪਿਛਲੀਆਂ ਚੋਣਾਂ ਦੌਰਾਨ ਵੋਟਿੰਗ ਪ੍ਰਤੀਸ਼ਤਤਾ ਘੱਟ ਪਾਈ ਗਈ ਸੀ

ਉਹਨਾਂ ਪੋਲਿੰਗ ਸਟੇਸ਼ਨਾਂ ਉਤੇ ਜਾ ਕੇ ਸਵੀਪ ਟੀਮ ਦੁਆਰਾ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਅੰਦਰ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲੇਂ ਦੇ ਵੱਖ-ਵੱਖ ਸਕੂਲਾਂ ਵਿੱਚ ਬਣੇ ਇਲੈਕਟ੍ਰੋਰਲ ਲਿਟਰੇਸੀ ਕਲੱਬ ਦੇ  ਸਕੂਲੀ ਵਿਦਿਆਰਥੀਆਂ ਵੱਲੋਂ ਵੋਟਾਂ ਸਬੰਧੀ ਵੱਖ-ਵੱਖ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ  ਪੋਸਟਰ ਮੇਕਿੰਗ, ਮਹਿੰਦੀ, ਸਲੋਗਨ, ਰੈਲੀਆਂ ਆਦਿ ਦੁਆਰਾ ਵੋਟਰ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾ ਰਿਹਾ ਹੈ।

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ