ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਸਵੀਪ ਪ੍ਰੋਗਰਾਮ ਅਧੀਨ ਵੱਖ-ਵੱਖ ਟੀਮਾਂ ਬਣਾ ਕੇ ਵੋਟਰਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਈ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਅਤੇ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਪਾਉਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ ਨੇ ਦੱਸਿਆ ਕਿ ਜਿਲ੍ਹੇ ਦੇ ਸਵੀਪ ਨੋਡਲ ਅਫਸਰਾਂ ਅਤੇ ਉਹਨਾਂ ਦੀ ਟੀਮਾਂ ਰਾਹੀਂ ਰੇਲਵੇ ਸਟੇਸ਼ਨ ਸਰਹਿੰਦ, ਦਾਣਾ ਮੰਡੀ ਸਰਹਿੰਦ, ਬਾਬਾ ਬੰਦਾ ਸਿੰਘ ਬਹਾਦੁਰ ਬੱਸ ਸਟੈਂਡ ਸਰਹਿੰਦ, ਦਾਣਾ ਮੰਡੀ ਬਸੀ ਪਠਾਣਾਂ ਅਤੇ ਦਾਣਾ ਮੰਡੀ ਖਮਾਣੋਂ ਸਮੇਤ ਵੱਖ-ਵੱਖ ਜਨਤਕ ਥਾਵਾਂ ਤੇ ਜਾ ਕੇ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਹਨਾਂ ਪੋਲਿੰਗ ਸਟੇਸ਼ਨਾਂ ਤੇ ਪਿਛਲੀਆਂ ਚੋਣਾਂ ਦੌਰਾਨ ਵੋਟਿੰਗ ਪ੍ਰਤੀਸ਼ਤਤਾ ਘੱਟ ਪਾਈ ਗਈ ਸੀ ਉਹਨਾਂ ਪੋਲਿੰਗ ਸਟੇਸ਼ਨਾਂ ਉਤੇ ਜਾ ਕੇ ਸਵੀਪ ਟੀਮ ਦੁਆਰਾ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਅੰਦਰ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲੇਂ ਦੇ ਵੱਖ-ਵੱਖ ਸਕੂਲਾਂ ਵਿੱਚ ਬਣੇ ਇਲੈਕਟ੍ਰੋਰਲ ਲਿਟਰੇਸੀ ਕਲੱਬ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਵੋਟਾਂ ਸਬੰਧੀ ਵੱਖ-ਵੱਖ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੋਸਟਰ ਮੇਕਿੰਗ, ਮਹਿੰਦੀ, ਸਲੋਗਨ, ਰੈਲੀਆਂ ਆਦਿ ਦੁਆਰਾ ਵੋਟਰ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾ ਰਿਹਾ ਹੈ।