ਪੰਜਾਬ : ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੋਈ ਪਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਸ਼ਹਿਰਾਂ ਵਿਚ ਘੱਟੋ-ਘੱਟ ਪਾਰਾ 20 ਤੋਂ 22 ਡਿਗਰੀ ਦੇ ਵਿਚਕਾਰ ਤੇ ਵੱਧ ਤੋਂ ਵੱਧ 24 ਤੋਂ 27 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਉਥੇ ਹੀ ਲੁਧਿਆਣਾ ਵਿਚ ਮੀਂਹ ਤੇ ਤੂਫਾਨ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ।