Thursday, November 21, 2024

Haryana

ਸੀ-ਵਿਜਿਲ ਰਾਹੀਂ ਚੋਣਾਂ 'ਤੇ ਨਾਗਰਿਕਾਂ ਦੀ ਪੈਨੀ ਨਜਰ

April 24, 2024 12:31 PM
SehajTimes

ਸਿਰਸਾ ਤੋਂ ਸੱਭ ਤੋਂ ਵੱਧ 502 ਸ਼ਿਕਾਇਤਾਂ ਮਿਲੀਆਂ : ਅਨੁਰਾਗ ਅਗਰਵਾਲ

ਚੰਡੀਗੜ੍ਹ : ਲੋਕਸਭਾ ਆਮ ਚੋਣ-2024 ਵਿਚ ਸੀ-ਵਿਜਿਲ ਮੋਬਾਇਲ ਐਪ ਰਾਹੀਂ ਨਾਗਰਿਕਾਂ ਵੱਲੋਂ ਪੈਨੀ ਨਜਰ ਰੱਖੀ ਜਾ ਰਹੀ ਹੈ। ਜਿੰਦਾਂ ਹੀ ਉਨ੍ਹਾਂ ਨੁੰ ਚੋਣ ਜਾਬਤਾ ਦੇ ਉਲੰਘਣ ਦੀ ਜਾਣਕਾਰੀ ਮਿਲਦੀ ਹੈ, ਉਦਾਂ ਉਹ ਚੋਣ ਕਮਿਸ਼ਨ ਨੂੰ ਆਪਣੀ ਸ਼ਿਕਾਇਤਾਂ ਭੇਜਦੇ ਹੈ। ਇੰਨ੍ਹਾਂ ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ ਹੱਲ ਕੀਤਾ ਜਾਂਦਾ ਹੈ। ਨਾਗਰਿਕਾਂ ਦੀ ਸਜਗਤਾ ਦਾ ਹੀ ਨਤੀਜਾ ਹੈ ਕਿ ਹਰਿਆਣਾ ਵਿਚ ਹੁਣ ਤਕ 2023 ਸ਼ਿਕਾਇਤਾਂ ਪ੍ਰਾਪਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚ ਸੱਭ ਤੋਂ ਵੱਧ 502 ਸ਼ਿਕਾਇਤਾਂ ਸਿਰਸਾ ਤੋਂ ਮਿਲੀਆਂ ਹਨ। ਮੁੰਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਆਮਜਨਤਾ ਸੀ-ਵਿਜਿਲ ਮੋਬਾਇਲ ਐਪ ਰਾਹੀਂ ਸਿਸਟਮ ਵਿਚ ਆਪਣੀ ਭਾਗੀਦਾਰੀ ਯਕੀਨੀ ਕਰ ਰਹੇ ਹਨ, ਇਹ ਮਾਣ ਦੀ ਗਲ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ਿਤਾ ਦੇ ਨਾਲ ਕਰਵਾਉਣ ਵਿਚ ਕਮਿਸ਼ਨ ਦੇ ਨਾਲ ਇਕ ਚੋਣ ਆਬਜਰਵਰ ਵਜੋ ਸਹਿਯੋਗ ਕਰ ਰਹੇ ਹਨ।

ਉਨ੍ਹਾਂ ਨੇ ਜਿਲ੍ਹਾਵਾਰ ਵੇਰਵਾ ਦਿੰਦੇ ਹੋਏ ਦਸਿਆ ਕਿ ਜਿਲ੍ਹਾ ਅੰਬਾਲਾ ਤੋਂ 455, ਭਿਵਾਨੀ ਤੋਂ 64, ਫਰੀਦਾਬਾਦ ਤੋਂ 264, ਫਰੀਦਾਬਾਦ ਤੋਂ 71, ਗੁੜਗਾਂਓ ਤੋਂ 140, ਹਿਸਾਰ ਤੋਂ 164, ਝੱਜਰ ਤੋਂ 30, ਜੀਂਦ ਤੋਂ 50, ਕੈਥਲ ਤੋਂ 54, ਕਰਨਾਲ ਤੋਂ 22, ਕੁਰੂਕਸ਼ੇਤਰ ਤੋਂ 54, ਮਹੇਂਦਰਗੜ੍ਹ ਤੋਂ 6, ਮੇਵਾਤ ਤੋਂ 44, ਪਲਵਲ ਤੋਂ 69, ਪੰਚਕੂਲਾ ਤੋਂ 108। ਪਾਣੀਪਤ ਤੋਂ 13, ਰਿਵਾੜੀ ਤੋਂ 28, ਰੋਹਤਕ ਤੋਂ 89, ਸੋਨੀਪਤ ਤੋਂ 134 ਅਤੇ ਯਮੁਨਾਨਗਰ ਤੋਂ 62 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਕੁੱਲ ਸ਼ਿਕਾਇਤਾਂ ਵਿੱਚੋਂ 2079 ਸ਼ਿਕਾਇਤਾਂ ਨੂੰ ਰਿਟਰਨਿੰਗ ਅਧਿਕਾਰੀਆਂ ਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਵੱਲੋਂ ਸਹੀ ਪਾਇਆ ਗਿਆ ਅਤੇ ਇੰਨ੍ਹਾਂ 'ਤੇ ਨਿਯਮ ਅਨੁਸਾਰ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚੋਣਾਂ ਨੂੰ ਨਿਰਪੱਖ, ਸਾਫ ਅਤੇ ਪਾਰਦਰਸ਼ੀ ਬਨਾਉਣ ਵਿਚ ਨਾਗਰਿਕ ਆਪਣਾ ਸਹਿਯੋਗ ਕਰਨ। ਇਸ ਸੀ-ਵਿਜਿਲ ਐਪ ਨੂੰ ਗੂਗਲ ਪਲੇ ਸਟੋਰ ਤੋਂ ਏਂਡਰਾਇਡ ਫੋਨ ਅਤੇ ਐਪ ਸਟੋਰ ਤੋਂ ਆਈ ਫੋਨ 'ਤੇ ਡਾਉਨਲੋਡ ਕਰ ਸਕਦੇ ਹਨ। ਆਮਜਨਤਾ ਫੋਟੋ ਖਿੱਚ ਸਕਦੇ ਹਨ ਜਾਂ ਦੋ ਮਿੰਟ ਦੀ ਵੀਡੀਓ ਵੀ ਰਿਕਾਰਡ ਕਰ ਕੇ ਇਸ ਐਪ 'ਤੇ ਅਪਲੋਡ ਕਰ ਸਕਦੇ ਹਨ। ਇਹ ਫੋਨੋ ਅਤੇ ਵੀਡੀਓ ਜੀਪੀਐਸ ਲੋਕੇਸ਼ਨ ਦੇ ਨਾਲ ਐਪ 'ਤੇ ਅਪਲੋਡ ਹੋ ਜਾਵੇਗੀ। ਸ਼ਿਕਾਇਤ ਦਰਜ ਕਰਨ ਦੇ 100 ਮਿੰਟਾਂ ਵਿਚ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਫਲਾਇੰਗ ਸਕਵਾਡ, ਸਟੇਟਿਕ ਸਰਵਿਲੈਂਸ ਦੋਵਾਂ ਦੀ ਲਾਇਵ ਜਾਣਕਾਰੀ ਰਹਿੰਦੀ ਹੈ ਅਤੇ ਸੀ-ਵਿਜਿਲ ਐਪ 'ਤੇ ਜਿਸ ਨੂੰ ਸਥਾਨ ਨਾਲ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਨੇੜੇ ਟੀਮਾਂ ਤੁਰੰਤ ਉੱਥੇ ਪਹੁੰਚਣਗੀਆਂ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ