Thursday, April 10, 2025

Chandigarh

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

April 25, 2024 05:07 PM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ  ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ  ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭਾਗ ਵੱਲੋਂ 7.21 ਕਰੋੜ ਰੁਪਏ, ਵਸਤਾਂ ਅਤੇ ਸੇਵਾਵਾਂ ਕਰ ਵਿਭਾਗ ਵੱਲੋਂ 5 ਕਰੋੜ ਰੁਪਏ, ਕਸਟਮ ਵਿਭਾਗ ਵੱਲੋਂ 4.37 ਕਰੋੜ ਰੁਪਏ, ਆਮਦਨ ਕਰ ਵਿਭਾਗ ਵੱਲੋਂ 4.08 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 1.76 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।
ਜ਼ਿਲ੍ਹਿਆਂ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ 'ਚ ਸਭ ਤੋਂ ਵੱਧ 60.3 ਕਰੋੜ ਰੁਪਏ, ਤਰਨਤਾਰਨ ਜ਼ਿਲ੍ਹੇ 'ਚ 53.74 ਕਰੋੜ ਰੁਪਏ, ਫ਼ਿਰੋਜ਼ਪੁਰ ਜ਼ਿਲ੍ਹੇ 'ਚ 49.34 ਕਰੋੜ ਰੁਪਏ ਅਤੇ ਫ਼ਾਜ਼ਿਲਕਾ ਜ਼ਿਲ੍ਹੇ 'ਚ 41.71 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ 'ਚ 25.42 ਕਰੋੜ ਰੁਪਏ, ਪਠਾਨਕੋਟ 'ਚ 21.4 ਕਰੋੜ ਰੁਪਏ, ਜਲੰਧਰ 'ਚ 17.34 ਕਰੋੜ ਰੁਪਏ, ਸੰਗਰੂਰ 'ਚ  11 ਕਰੋੜ ਰੁਪਏ, ਗੁਰਦਾਸਪੁਰ 'ਚ 10.38 ਕਰੋੜ ਰੁਪਏ, ਕਪੂਰਥਲਾ 'ਚ 6.02 ਕਰੋੜ ਰੁਪਏ, ਹੁਸ਼ਿਆਰਪੁਰ 'ਚ 4.89 ਕਰੋੜ ਰੁਪਏ, ਬਠਿੰਡਾ 'ਚ 3.94 ਕਰੋੜ ਰੁਪਏ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 3.90 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਹਨ। ਓਧਰ ਬਰਨਾਲਾ ਜ਼ਿਲ੍ਹੇ ਵਿੱਚ 2.2 ਕਰੋੜ ਰੁਪਏ, ਮੋਗਾ 'ਚ 2.05 ਕਰੋੜ ਰੁਪਏ, ਪਟਿਆਲਾ 'ਚ 1.47 ਕਰੋੜ ਰੁਪਏ, ਰੂਪਨਗਰ 'ਚ 1.33 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 'ਚ 1.26 ਕਰੋੜ ਰੁਪਏ, ਮਾਨਸਾ 'ਚ 1 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ 'ਚ  81.8  ਲੱਖ ਰੁਪਏ, ਮਾਲੇਰਕੋਟਲਾ 'ਚ 70 ਲੱਖ ਰੁਪਏ, ਫਰੀਦਕੋਟ 'ਚ 67 ਲੱਖ ਰੁਪਏ ਅਤੇ ਫਤਿਹਗੜ੍ਹ ਸਾਹਿਬ 'ਚ 59 ਲੱਖ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ। ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਸਿਬਿਨ ਸੀ ਨੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਸਮੁੱਚੇ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਨੂੰ ਇਸੇ ਤਰ੍ਹਾਂ ਬਣਾਈ ਰੱਖਣ ਦੀ ਦ੍ਰਿੜਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਿਧਾਤਾਂ ਦੀ ਰਾਖੀ ਅਤੇ ਵੋਟਰਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਸਮੁੱਚਾ ਚੋਣ ਅਮਲਾ ਪੂਰੀ  ਵਚਬੱਧਤਾ ਨਾਲ ਕੰਮ ਕਰ ਰਿਹਾ ਹੈ ।

Have something to say? Post your comment

 

More in Chandigarh

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਹਰਿਆਣਾ ਦੇ ਰਾਜਪਾਲ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ