ਅਮਰਗੜ੍ਹ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਵੱਲੋਂ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸਥਾਪਤ ਕੀਤੇ ਗਏ ਸਟਰਾਂਗ ਰੂਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਫਤਹਿਗੜ੍ਹ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਕਮ ਐਸ. ਡੀ.ਐਮ ਅਹਿਮਦਗੜ੍ਹ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਤਹਿਸ਼ੀਲਦਾਰ ਅਹਿਮਦਗੜ੍ਹ ਸ੍ਰੀ ਹਰਵਿੰਦਰ ਸਿੰਘ ਘੋਲੀਆ, ਨਾਇਬ ਤਹਿਸ਼ੀਲਦਾਰ ਸ੍ਰੀ ਵਿਵੇਕ ਨਿਰਮੋਹੀ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਫਤਹਿਗੜ੍ਹ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਦੇ ਸਟਰਾਂਗ ਰੂਮ ਅਮਰਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਸੰਸਥਾ ਤੋਂ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੋਲਿੰਗ ਪਾਰਟੀਆਂ ਨੂੰ ਈਵੀਐੱਮਜ਼ ਅਤੇ ਹੋਰ ਲੁੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਥੇ ਹੀ ਚੋਣਾਂ ਉਪਰੰਤ ਇੱਕਤਰ ਕੀਤਾ ਜਾਵੇਗਾ । ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਟਰਾਂਗ ਰੂਮ ਦੇ ਸਾਰੇ ਪ੍ਰਬੰਧ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕੀਤੇ ਜਾਣਗੇ। ਅੱਜ ਦੇ ਦੌਰੇ ਦੌਰਾਨ ਸੁਰੱਖਿਆ ਦੇ ਪੱਖ ਤੋਂ ਵੀ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾ ਸਕਣ ।ਜ਼ਿਲ੍ਹਾ ਚੋਣ ਅਫਸਰ ਮਾਲੇਰਕੋਟਲਾ ਨੇ ਅੱਗੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ 01 ਜੂਨ 2024 ਨੂੰ ਵੋਟਾਂ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ।