ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਸਵੀਪ ਪ੍ਰੋਗਰਾਮ ਅਧੀਨ ਜੰਗੀ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਲਈ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਰਾਹੀਂ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੀ ਸਰਕਾਰੀ ਆਈ.ਟੀ.ਆਈ. ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਨੂੰ ਲੈ ਕੇ ਰੰਗੋਲੀ ਅਤੇ ਮਹਿੰਦੀ ਪ੍ਰਤੀਯੋਗਤਾ ਕਰਵਾਈ ਗਈ।
ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਮੁਸਤਫਾਬਾਦ, ਸਰਕਾਰੀ ਹਾਈ ਸਕੂਲ ਬੜੈਚਾ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ, ਮੁਲੇਪੁਰ, ਦੇ ਸਕੂਲੀ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ ਗਏ । ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਹਲਕਾ ਪੱਧਰ ਤੇ ਸਵੀਪ ਨੋਡਲ ਅਫਸਰਾਂ ਅਤੇ ਉਹਨਾਂ ਦੀ ਟੀਮ, ਬਾਲ ਵਿਕਾਸ ਪ੍ਰੋਜੈਕਟ ਅਫਸਰ-ਕਮ-ਪੀ.ਡਬਲਿਊ.ਡੀ.ਅਫਸਰਾਂ ਦੁਆਰਾ ਲਗਾਤਾਰ ਡੋਰ ਟੂ ਡੋਰ ਜਾ ਕੇ ਨੌਜਵਾਨਾ, ਸੀਨੀਅਰ ਸਿਟੀਜਨ, ਦਿਵਿਆਗਜਨ , ਔਰਤਾਂ ਹਰ ਵਰਗ ਦੇ ਵੋਟਰਾਂ ਨੂੰ ਸਵੀਪ ਗਤੀਵਿਧੀਆਂ ਰਾਹੀਂ ਵੋਟਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿਛਲੀਆਂ ਚੋਣਾਂ ਦੌਰਾਨ ਘੱਟ ਪ੍ਰਤੀਸ਼ਤਤਾ ਵਾਲੇ ਪੋਲਿੰਗ ਬੂਥਾਂ ਤੇ ਸਵੀਪ ਟੀਮਾਂ ਵੱਲੋਂ ਜਾ ਕੇ ਲੋਕਾਂ ਨੂੰ ਖਾਸ ਤੋਰ ਤੇ ਵੋਟਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।