ਮਾਲੇਰਕੋਟਲਾ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਡਾ. ਪੱਲਵੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ, ਸਵੀਪ ਨੋਡਲ ਅਫ਼ਸਰ-ਕਮ- ਜ਼ਿਲ੍ਹਾ ਸਿੱਖਿਆ ਅਫਸਰ (ਸ.ਸ) ਮਾਲੇਰਕੋਟਲਾ ਸ਼੍ਰੀਮਤੀ ਜਸਵਿੰਦਰ ਕੌਰ ਦੀ ਅਗਵਾਈ ਹੇਠ ਸਥਾਨਕ ਇਸਲਾਮੀਆਂ ਗਰਲਜ਼ ਸੀਨੀਅਰ ਸੈਕਡਰੀ ਸਕੂਲ ਮਾਲੇਰਕੋਟਲਾ ਵਿਖੇ ''ਸਵੀਪ'' ਸੈਮੀਨਾਰ ਕਰਵਾਇਆ ਗਿਆ।ਇਹ ਪ੍ਰੋਗਰਾਮ ''ਸਵੀਪ'' ਗਤੀਵਿਧੀਆਂ ਦੀ ਲਗਾਤਾਰਤਾ ਵਿੱਚ ਕਰਵਾਇਆ ਗਿਆ, ਜਿਸ ਵਿੱਚ ਇਸ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਤੋ ਆਪਣੇ 'ਵੋਟ ਦੇ ਅਧਿਕਾਰ' ਪ੍ਰਤੀ ਜਾਗਰੂਕਤਾ ਲਈ ਭਾਸਣ ਪ੍ਰਤੀਯੋਗਤਾ, ਵਾਦ-ਵਿਵਾਦ ਆਦਿ ਮੁਕਾਬਲੇ ਵੀ ਕਰਵਾਏ ਗਏ।ਇਸ ਮੌਕੇ ਸਭਾ ਸ਼ਾਹੀਨ ਪ੍ਰਿੰਸੀਪਲ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਨੂੰ ਸਹੀ ਜਗ੍ਹਾ ਤੇ ਵਰਤੋਂ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਉਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ ਵੋਟ ਦਾ ਅਧਿਕਾਰ ਅਤੇ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਮਨੁੱਖੀ ਚੇਨ ਬਣਾਈ ਗਈ ਅਤੇ ਵੋਟ ਪਾਉਣ ਦਾ ਪ੍ਰਨ ਲਿਆ । ਵਿਦਿਆਰਥੀਆਂ ਨੇ ਮਨੁੱਖੀ ਚੇਨ ਦਾ ਬੜਾ ਮਨਮੋਹਕ ਦ੍ਰਿਸ਼ ਪੇਸ਼ ਕਰਦੇ ਹੋਏ ਨੋਜਵਾਨਾਂ ਨੂੰ ਆਪਣੀ ਵੋਟ ਦੀ ਵਰਤੋ ਕਰਨ ਦਾ ਸੁਨੇਹਾ ਦਿੱਤਾ। ਸਕੂਲ ਦੇ ਸਵੀਪ ਨੋਡਲ ਅਫਸਰ ਸ਼ਬਾਨਾ ਅਖਤਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਅੱਜ ਦੇ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਪ੍ਰੋਗਰਾਮ ਤਹਿਤ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਸਕੂਲ ਦੇ ਸਾਰੇ ਯੋਗ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in 'ਤੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।