Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

International

ਗੁਰਮਤਿ ਸੰਗੀਤ ਵਿਭਾਗ ਨੇ ਕਰਵਾਇਆ 'ਰਾਗ ਰਾਮਕਲੀ : ਗੁਰੂ ਤੇਗ਼ ਬਹਾਦਰ ਬਾਣੀ ਸੰਦਰਭ' ਵਿਸ਼ੇ 'ਤੇ ਕੌਮੀ ਸੈਮੀਨਾਰ

September 18, 2020 07:32 PM
Surjeet Singh Talwandi

ਪਟਿਆਲਾ : ਅੱਜ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ 'ਰਾਗ ਰਾਮਕਲੀ: ਗੁਰੂ ਤੇਗ਼ ਬਹਾਦਰ ਬਾਣੀ ਸੰਦਰਭ' ਵਿਸ਼ 'ਤੇ ਆਨ-ਲਾਈਨ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਰਾਹੀ ਗੁਰੂ ਸਾਹਿਬ ਦੀ ਮਨੁੱਖਤਾ ਦੀ ਰਾਖੀ ਲਈ ਕੀਤੀ ਕੁਰਬਾਨੀ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ ਨੂੰ ਦ੍ਰਿੜ੍ਹ ਕਰਵਾਉਣ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਵਿਭਿੰਨ ਸਮਾਗਮਾਂ ਦੀ ਲੜੀ ਤਹਿਤ ਕਰਵਾਇਆ ਗਿਆ।
ਇਸ ਸਮਾਗਮ ਵਿਚ ਵਾਈਸ ਚਾਂਸਲਰ ਡਾ. ਬੀ ਐੱਸ ਘੁੰਮਣ ਵਾਈਸ ਚਾਂਸਲਰ, ਸਤਿਕਾਰਤ ਵਿਦਵਾਨ ਪੰਡਤ ਸੋਮ ਦੱਤ ਬੱਟੂ ਸ਼ਿਮਲਾ, ਪੰਡਤ ਦੇਵਿੰਦਰ ਵਰਮਾ ਦਿੱਲੀ, ਭਾਈ ਸਾਹਿਬ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਡਾ. ਅਰਸ਼ਪ੍ਰੀਤ ਸਿੰਘ ਰਿਦਮ ਪਟਿਆਲਾ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ।
ਸੈਮੀਨਾਰ ਦਾ ਸ਼ੁਭਾਰੰਭ ਗੁਰਮਤਿ ਸੰਗੀਤਾਚਾਰੀਆ ਪ੍ਰੋਫੈਸਰ ਤਾਰਾ ਜੀ ਦੁਆਰਾ ਰਾਗ ਰਾਮਕਲੀ ਵਿਚ ਸੁਰਲਿਪੀ ਬੱਧ ਗੁਰੂ ਤੇਗ਼ ਬਹਾਦਰ ਸਾਹਿਬ ਦੀ ਰਚਨਾ ਡਾ. ਰਵਿ ਸ਼ਰਮਾ ਰੋਹਤਕ, ਤੋਂ ਕੀਤਾ ਗਿਆ। ਇਸ ਪ੍ਰਸਤੁਤੀ 'ਚ ਡਾ. ਅਰਸ਼ਪ੍ਰੀਤ ਸਿੰਘ ਰਿਦਮ ਦੁਆਰਾ ਆਪਣੇ ਵਿਦਿਆਰਥੀਆਂ ਨਾਲ ਮਿਲਕੇ ਤੰਤੀ ਸਾਜ਼ਾਂ ਰਬਾਬ, ਦਿਲਰੁਬਾ, ਤਾਊਸ ਅਤੇ ਜੋੜੀ ਸਹਿਤ ਗੁਰੂ ਸਾਹਿਬ ਦੀ ਬਾਣੀ ਦਾ ਰਾਗਾਤਮਿਕ ਕੀਰਤਨ ਕੀਤਾ।
ਗੁਰਮਤਿ ਸੰਗੀਤ ਵਿਭਾਗ ਦੇ ਇੰਚਾਰਜ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਤੰਤੀ ਸਾਜ਼ਾਂ ਸਹਿਤ ਬਾਣੀ ਦੇ ਭਾਵਾਂ ਨੂੰ ਉਜਾਗਰ ਕਰਦਿਆਂ ਟਕਸਾਲੀ ਪਰੰਪਰਾ ਅਨੁਸਾਰੀ ਇਸ ਕੀਰਤਨ ਵਿੱਚ ਬਾਣੀ ਦੀ ਪ੍ਰਮੁੱਖਤਾ ਨੂੰ ਧਿਆਨ ਵਿਚ ਰੱਖਦਿਆਂ ਕੀਰਤਨ ਹਾਜ਼ਰੀ ਭਰੀ ਗਈ। ਇਸ ਉਪਰੰਤ ਉਖੇ ਸੰਗੀਤ ਸ਼ਾਸਤਰੀ ਅਤੇ ਸੰਗੀਤਕਾਰ ਪੰਡਤ ਦੇਵਿੰਦਰ ਵਰਮਾ ਨੇ ਰਾਗ ਰਾਮਕਲੀ ਸਬੰਧੀ ਖੋਜ ਭਰਪੂਰ ਜਾਣਕਾਰੀ ਨਾਲ ਸਰੋਤਿਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ।
ਪੰਡਤ ਸੋਮਦੱਤ ਬੱਟੂ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਰਾਗ ਰਾਮਕਲੀ ਵਿੱਚ ਨਿਬੱਧ ਬਾਣੀ ਦਾ ਰਾਗਾਤਮਿਕ ਸੌਂਦਰਯ ਅਤੇ ਭਾਵਾਂ ਨਾਲ ਓਤਪ੍ਰੌਤ ਗਾਇਨ ਪੇਸ਼ ਕੀਤਾ। ਸੈਮੀਨਾਰ ਦਾ ਸਮਾਪਨ ਪੰਥ ਪ੍ਰਸਿੱਧ ਕੀਰਤਨੀ ਜਥਾ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਵਖਿਆਨ ਨਾਲ ਹੋਇਆ। ਭਾਈ ਭਾਈ ਸਾਹਿਬ ਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਦੀ ਬਾਣੀ ਦਾ ਅਨੰਦਮਈ ਕੀਰਤਨ ਕੀਤਾ ਗਿਆ।
ਵਾਈਸ ਚਾਂਸਲਰ ਡਾ. ਬੀ.ਐੱਸ.ਘੁੰਮਣ ਨੇ ਸਮੂਹ ਵਿਦਵਾਨਾਂ ਕੀਰਤਨੀਆਂ ਅਤੇ ਸਰੋਤਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗੁਰੂ ਤੇਗ਼ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ ਜੋ ਸਾਰਾ ਸਾਲ ਚੱਲਣਗੇ।
ਵਾਈਸ ਚਾਂਸਲਰ ਡਾ. ਘੁੰਮਣ ਨੇ ਦੱਸਿਆ ਕਿ ਗੁਰਮਤਿ ਸੰਗੀਤ ਵਿਭਾਗ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਦੁਆਰਾ ਬਾਣੀ ਲਈ ਪ੍ਰਯੋਗ ਕੀਤੇ ਗਏ ਸਮੂਹ ਰਾਗਾਂ ਦਾ ਕੀਰਤਨ ਅੰਗ ਤੋਂ ਗਾਇਨ ਕਰਵਾਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ ਰੀਲੀਜ਼ ਕੀਤੇ ਜਾਣਗੇ ਜੋ ਕਿ ਸੰਗਤਾਂ ਅਤੇ ਗੁਰਮਤਿ ਸੰਗੀਤ ਪ੍ਰੇਮੀਆਂ ਲਈ ਇਕ ਵਿਸ਼ੇਸ਼ ਭੇਂਟ ਹੋਵੇਗੀ।
ਇਸ ਦੌਰਾਨ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਡਾ. ਬੀ.ਐੱਸ.ਘੁੰਮਣ, ਡਾ. ਯਸ਼ਪਾਲ ਸ਼ਰਮਾ, ਡਾ. ਪੰਕਜ ਮਾਲਾ ਸ਼ਰਮਾ, ਡਾ ਪਰਮਵੀਰ ਸਿੰਘ, ਪ੍ਰੋ. ਨਰਿੰਦਰ ਕੌਰ, ਪ੍ਰੋ. ਸਵਰਲੀਨ ਕੌਰ, ਡਾ. ਜੋਤੀ ਸ਼ਰਮਾ, ਪ੍ਰੋ. ਪੂਨਮ ਜਲੰਧਰ, ਪ੍ਰੋ. ਦਲੇਰ ਕੌਰ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।

Have something to say? Post your comment

 

More in International

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਮੋਗਾ ਦੇ ਸਾਬਕਾ ਕੌਂਸਲਰ ਗੋਰਵਧਨ ਪੋਪਲੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ

ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ, ਕੌਰ ਇੰਮੀਗ੍ਰੇਸ਼ਨ ਸਟਾਫ਼ ਨੇ ਦਿੱਤੀ ਵਧਾਈ

ਪਿਓ-ਪੁੱਤ ਦਾ 19 ਸਾਲ ਮਗਰੋਂ ਹੋਇਆ ਮਿਲਾਪ

ਕੀਵੀ ਰੇਸਿੰਗ ਸਾਈਕਲਿਸਟ ਦੀ ਚੀਨ ਵਿੱਚ ਮੌਤ

ਪੰਜਾਬ ਦੀ ਧੀ ਕੈਨੇਡਾ ‘ਚ ਬਣੀ ਜੇਲ੍ਹ ਸੁਪਰਡੈਂਟ

ਯੂਕਰੇਨ ਦੀ ਫ਼ੌਜ ਰੂਸ ਦੇ 30 ਕਿਲੋਮੀਟਰ ਅੰਦਰ ਤੱਕ ਹੋਈ ਦਾਖ਼ਲ

ਸੜਕ ਹਾਦਸੇ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਨੇਪਾਲ ਵਿੱਚ ਹਵਾਈ ਜਹਾਜ਼ ਹਾਦਸੇ ਵਿੱਚ 18 ਲੋਕਾਂ ਦੀ ਜਾਨ ਗਈ

ਕੈਨੇਡਾ ਦੇ PM ਟਰੂਡੋ ਪਹੁੰਚੇ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’