ਲੰਡਨ : ਬਿਟ੍ਰੇਨ ’ਚ ਆਪਣੀ ਪ੍ਰੇਮਿਕਾ ਦਾ ਕਤਲ ਕਰਨ ਵਾਲੇ ਭਾਰਤੀ ਵਿਅਕਤੀ ਨੂੰ 16 ਸਾਲ ਦੀ ਸਜ਼ਾ ਸੁਣਾਈ ਹੈ। ਕਤਲ ਕਰਨ ਵਾਲੇ ਦਾ ਨਾਂ ਸ਼੍ਰੀਰਾਮ ਅੰਬਰਲਾ ਹੈ ਅਤੇ ਉਹ ਹੈਦਰਾਬਾਦ ਦਾ ਰਹਿਣ ਵਾਲਾ ’ਤੇ ਉਸਦੀ ਉਮਰ 25 ਸਾਲ ਹੈ। ਸੂਤਰਾਂ ਮੁਤਾਬਕ ਉਸਨੇ ਦੋ ਸਾਲ ਪਹਿਲਾਂ ਆਪਣੀ ਸਾਬਕਾ ਪ੍ਰੇਮਿਕਾ ਸੋਨਾ ਬੀਜੂ ਦਾ ਕਤਲ ਕੀਤਾ ਸ । ਜਾਣਕਾਰੀ ਮੁਤਾਬਕ ਅਪਰਾਧ ਕਰਨ ਤੋਂ ਪਹਿਲਾਂ ਉਸਨੇ ਗੂਗਲ ’ਤੇ ਸਰਚ ਕੀਤਾ ਸੀ ਕਿ ਕਿਵੇ ਵਿਅਕਤੀ ਨੂੰ ਚਾਕੂ ਨਾਲ ਤੁਰੰਤ ਮਾਰਿਆ ਜਾ ਸਕਦਾ ਹੈ। ਦੱਸ ਦੇਈਏ ਕਿ ਸੋਨਾ ਨੇ ਅੰਬਰਲਾ ਨੂੰ ਕਿਹਾ ਸੀ ਕਿ ਉਹ ਉਸਦੇ ਮੁਤਾਬਕ ਨਹੀਂ ਰਹਿ ਸਕਦੀ। ਇਸ ਤੋਂ ਬਾਅਦ ਅੰਬਾਲਾ ਨੇ ਉਸਦੀ ਗਰਦਨ ਫੜੀ ਅਤੇ ਚਾਕੂ ਨਾਲ ਕਈ ਵਾਰ ਕੀਤੇ। ਸੋਨਾ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਕਰੀਬ ਇੱਕ ਮਹੀਨੇ ਤੱਕ ਇਲਾਜ ਤੋਂ ਬਾਅਦ ਉਸਦੀ ਮੌਤ ਹੋ ਗਈ। ਦਅਸਲ ਅੰਬਰਲਾ ਸੋਨਾ ਨਾਲ ਵਿਆਹ ਕਰਨਾ ਚਾਹੁੰਦਾ ਸੀ ਪਰ ਸੋਨਾ ਨੇ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਇੱਕ ਦਿਨ ਅੰਬਰਲਾ ਉਸ ਰੈਸਟੋਰੈਂਟ ਵਿੱਚ ਪਹੁੰਚ ਗਿਆ ਜਿੱਥੇ ਸੋਨਾ ਕੰਮ ਕਰਦੀ ਸੀ। ਉੱਥੇ ਉਸਨੇ ਧਮਕੀ ਦਿੱਤੀ ਕਿ ਜੇਕਰ ਉਸਨੇ ਉਸ ਨਾਲ ਵਿਆਹ ਨਹੀਂ ਕਰਵਾਇਆ ਤਾਂ ਉਸ ਦੀ ਸਾਬਕਾ ਪ੍ਰੇਮਿਕਾ ਨੂੰ ਮਾਰ ਦਿੱਤਾ ਜਾਵੇਗਾ। ਹਾਲਾਂਕਿ ਉਹ ਫਿਰ ਵੀ ਵਿਆਹ ਲਈ ਰਾਜ਼ੀ ਨਹੀਂ ਸੀ। ਅਦਾਲਤ ’ਚ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਸੋਨਾ ’ਤੇ ਹਮਲਾ ਕਰਨ ਤੋਂ ਪਹਿਲਾਂ ਅੰਬਰਲਾ ਨੇ ਗੂਗਲ ’ਤੇ ਸਰਚ ਕੀਤਾ ਸੀ ਕਿ ਕਿਸੇ ਵਿਅਕਤੀ ਨੂੰ ਚਾਕੂ ਨਾਲ ਆਸਾਨੀ ਨਾਲ ਕਿਵੇਂ ਮਾਰਿਆ ਜਾ ਸਕਦਾ ਹੈ? ਰਿਸ਼ਤੇ ਦੌਰਾਨ ਅੰਬਾਲਾ ਸੋਨਾ ਨੂੰ ਗਾਲ੍ਹਾਂ ਕੱਢਦਾ ਸੀ। ਉਹ ਆਪਣੀ ਗੱਲ ਪੂਰੀ ਕਰਨ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਅੰਬਾਲਾ ਕਈ ਵਾਰ ਸੋਨਾ ਤੇ ਘਰ ਪਹੁੰਚਦਾ ਸੀ। ਉਸ ਨੂੰ ਵਿਆਹ ਲਈ ਬਲੈਕਮੇਲ ਕਰਦਾ ਸੀ। ਕੁਝ ਹਫ਼ਤਿਆਂ ਬਾਅਦ, ਅੰਬਰਲਾ ਨੇ ਇੱਕ ਰੈਸਟੋਰੈਂਟ ਵਿੱਚ ਇੱਕ ਪੋਸਟ ਬੇ੍ਰਕਅੱਪ ਪਾਰਟੀ ਵਿੱਚ ਘਟਨਾ ਤੋਂ ਗੁੱਸੇ ਵਿੱਚ ਆ ਕੇ ਸੋਨਾ ਦਾ ਕਤਲ ਕਰ ਦਿੱਤਾ । ਘਟਨਾ ਤੋਂ ਬਾਅਦ ਉਸ ਨੇ ਪੁਲਸ ਨੂੰ ਦੱਸਿਆ ਕਿ ਸੋਨਾ ਰੈਸਟੋਰੈਟ ’ਚ ਕਿਸੇ ਨੂੰ ਕਹਿ ਰਹੀ ਸੀ ਕਿ ਉਹ ਅੰਬਰਲਾ ਨਾਲ ਬ੍ਰੇਕਅੱਪ ਤੋਂ ਬਾਅਦ ਪਾਰਟੀ ਕਰਨਾ ਚਾਹੁੰਦੀ ਹੈ। ਇਹ ਸੁਣ ਕੇ ਉਸਨੇ ਗੁੱਸੇ ’ਚ ਆ ਕੇ ਆਪਣੀ ਸਾਬਕਾ ਪ੍ਰੇਮਿਕਾ ਦਾ ਕਤਲ ਕਰ ਦਿੱਤਾ।