ਬਹਾਦਰਗੜ੍ਹ : ਪਟਿਆਲਾ ਤੋਂ ਲੋਕਸਭਾ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਜ਼ਬੂਤ ਅਗਵਾਈ ਨੇ ਇਹ ਯਕੀਨੀ ਬਣਾਇਆ ਹੈ ਕਿ ਸਾਡੇ ਦੇਸ਼ ਦਾ ਕੱਦ ਅੱਜ ਵਿਸ਼ਵ ਪੱਧਰ 'ਤੇ ਕਈ ਗੁਣਾ ਉੱਚਾ ਹੋ ਗਿਆ ਹੈ ਅਤੇ ਹੁਣ ਅਸੀਂ ਵਿਸ਼ਵ ਸ਼ਕਤੀਆਂ ਵਿੱਚ ਗਿਣੇ ਜਾਂਣ ਲਗੇ ਹਾਂ। ਪ੍ਰਨੀਤ ਕੌਰ ਨੇ ਇਹ ਪ੍ਰਗਟਾਵਾ ਪਟਿਆਲਾ ਦੇ ਬਹਾਦੁਰਗੜ੍ਹ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਇਹ ਕਿਹਾ।
ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਦਾ ਵੱਡੀ ਗਿਣਤੀ 'ਚ ਆਉਣ ਤੇ ਅਤੇ ਮੈਨੂੰ ਸਮਰਥਨ ਦੇਣ ਲਈ ਧੰਨਵਾਦ ਕਰਦੀ ਹਾਂ। ਪਟਿਆਲਾ ਦੇ ਲੋਕ ਸਾਨੂੰ ਜੋ ਲਗਾਤਾਰ ਪਿਆਰ ਦੇ ਰਹੇ ਹਨ, ਉਹ ਮੇਰੇ ਵੱਲੋਂ ਕੀਤੇ ਗਏ ਅਨੇਕਾਂ ਵਿਕਾਸ ਕਾਰਜਾਂ ਦਾ ਪ੍ਰਮਾਣ ਹੋਣ ਦੇ ਨਾਲ-ਨਾਲ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਕੰਮਾਂ ਦਾ ਵੀ ਪ੍ਰਮਾਣ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਸਿਰਫ ਇੱਕ ਨੇਤਾ ਹੀ ਸਾਡੀ ਨੌਜਵਾਨ ਪੀੜ੍ਹੀ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾ ਸਕਦਾ ਹੈ ਅਤੇ ਸਾਡੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਦਾ ਹੈ ਅਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ। ਆਪਣੇ ਦਸ ਸਾਲ ਦੇ ਕਾਰਜਕਾਲ ਦੌਰਾਨ ਪ੍ਰਧਾਨਮੰਤਰੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਦੇਸ਼ ਵਾਸੀਆੰ ਲਈ ਬਹੁਤ ਸਾਰੇ ਲੋਕ ਭਲਾਈ ਦੇ ਕੰਮ ਕੀਤੇ ਹਨ।
ਨਾਰੀ ਸ਼ਕਤੀ ਵੰਦਨ ਅਧਿਨਿਯਮ ਐਕਟ ਲਿਆ ਕੇ ਸਾਡੇ ਦੇਸ਼ਬੜੀ ਮਹਿਲਾਵਾਂ ਨੂੰ ਮਜ਼ਬੂਤ ਕੀਤਾ ਅਤੇ ਹਰੇਕ ਨਾਗਰਿਕ ਨੂੰ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ, ਕਿਸਾਨਾ, ਮਜਦੂਰ ਅਦੇ ਇਮਾਰਤੀ ਨਿਰਮਾਣ ਦੇ ਕਾਮਿਆਂ ਲਈ ਅਨੇਕਾਂ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਆਰਥਿਕ ਲਾਭ ਪਹੁੰਚਾ ਕੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਹੈ। ਭਾਜਪਾ ਦੇ ਸਾਸ਼ਨ ਦੌਰਾਨ ਨੀਤੀ ਨਿਰਮਾਣ ਵਿੱਚ ਔਰਤਾਂ ਦੀ ਸਹੀ ਪ੍ਰਤੀਨਿਧਤਾ ਨੂੰ ਯਕੀਨੀ ਬਣਾਇਆ ਹੈ, ਜਿਸਦੀ ਦੇਸ਼ ਨੂੰ ਬਹੁਤ ਲੋੜ ਸੀ।
ਪੰਜਾਬ ਵਿੱਚ ਪਿਛਲੇ 2 ਸਾਲਾਂ ਵਿੱਚ 'ਆਪ' ਸਰਕਾਰ ਦੇ ਮਾੜੇ ਸ਼ਾਸਨ 'ਤੇ ਅਫਸੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ। ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੰਜਾਬ ਦੇ ਲੋਕਾਂ ਲਈ ਆਪ ਸਰਕਾਰ ਪੂਰਾ ਨਹੀਂ ਕਰ ਸਕੀ। ਇਹ ਸੱਚਾਈ ਹੈ ਕਿ ਆਪ ਪਾਰਟੀ ਨੂੰ ਪਿਛਲਿਆਂ ਵਿਧਾਨਸਭਾ ਚੌਣਾ ਦੌਰਾਨ ਪੰਜਾਬ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ, ਪਰ ਆਪ ਪਾਰਟੀ ਨੇ ਪੰਜਾਬ ਦੇ ਹਰੇਕ ਵਰਗ ਨਾਲ ਧੋਖਾ ਕਰਕੇ ਪੰਜਾਬ ਵਿਚ ਵਿਕਾਸ ਦੀ ਰਫਤਾਰ ਨੂੰ ਪੂਰੀ ਤਰਾਂ ਨਾਲ ਰੋਕ ਦਿੱਤਾ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹਰਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਵਿੱਚ ਨਰਿੰਦਰ ਮੋਦੀ ਜੀ ਦੀ ਸਾਂਝੀ ਅਗਵਾਈ ਸਦਕਾ ਹੀ ਵਿਸ਼ਵ ਭਰ ਦੇ ਸਿੱਖਾਂ ਦੀਆਂ ਅਰਦਾਸਾਂ ਪੂਰੀਆਂ ਕਰਦੇ ਹੋਏ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਸਕਿਆ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਰਜਿੰਦਰ ਸ਼ਰਮਾ ਬਹਾਦਰਗੜ੍ਹ, ਜਸਪਾਲ ਸਿੰਘ ਗਗਰੋਲੀ, ਸ਼ੰਮੀ ਸਿੱਧੂ, ਮਹਿਲਾ ਮੋਰਚਾ ਦੇ ਮੀਤ ਪ੍ਰਧਾਨ ਗਗਨ ਸ਼ੇਰਗਿੱਲ, ਮੰਡਲ ਪ੍ਰਧਾਨ ਸੁਖਚੈਨ, ਅਮਰਿੰਦਰ ਢੀਂਡਸਾ, ਨਿਸ਼ਾ ਆਦਿ ਹਾਜ਼ਰ ਸਨ।