Thursday, November 21, 2024

Malwa

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ

April 30, 2024 06:06 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਐਸ.ਐਸ.ਪੀ ਡਾ ਸਿਮਰਤ ਕੌਰ ਮੌਜ਼ੂਦ ਸਨ। ਮੀਟਿੰਗ ਮੌਕੇ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾ, ਸੰਵੇਦਸ਼ੀਲ, ਅਤਿ ਸੰਵੇਦਸ਼ੀਲ ਪੋਲਿੰਗ ਬੂਧਾਂ,ਪੋਸਟਲ ਬੈਲਟ ਪੇਪਰਜ਼, 12 ਡੀ, ਸਵੀਪ ਗਤੀਵਿਧੀਆਂ,ਐਮ.ਸੀ.ਸੀ. ਅਸਲਾ ਜਮ੍ਹਾਂ ਕਰਵਾਉਣ ਸਬੰਧੀ, ਨਜ਼ਾਇਜ ਸ਼ਰਾਬ, ਨਸ਼ਾ ਤੇ ਨਕਦੀ ਆਦਿ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਜ਼ਿਲ੍ਹੇ ਨਾਕੇ ਲਗਾਉਂਣ ਸਬੰਧੀ ਚਰਚਾ ਕੀਤੀ ਗਈ ਅਤੇ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਦੇ ਹੋਏ ਲੋਕ ਸਭਾ ਚੋਣਾਂ-2024 ਨੂੰ ਨਿਰਵਿਘਨ ਨੇਪਰੇ ਚਾੜ੍ਹਨਾ ਦੀ ਵਚਨਬੱਧਾ ਨੂੰ ਦੁਹਰਾਉਂਦੀਆਂ ਕਿਹਾ ਅਧਿਕਾਰੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਦਾਇਰੇ ਅੰਦਰ ਆਉਂਦੇ ਸਾਰੇ ਪੋਲਿੰਗ ਬੂਥ ਦੀ ਚੈਕਿੰਗ ਸਯੁੰਕਤ ਰੂਪ ਵਿਚ ਕਰਕੇ ਉਨ੍ਹਾਂ ਦੀ ਸੁਰੱਖਿਆ ਤੇ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਕੀਤੇ ਜਾਣ। ਇਸ ਤੋਂ ਇਲਾਵਾ ਪੋਲਿੰਗ ਬੂਥਾਂ ਦੇ ਬਦਲੇ ਹੋਏ ਨਾਮ ਦੀ ਜਾਣਕਾਰੀ ਤੇ ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਕਰਨਾ ਵੀ ਯਕੀਨੀ ਕੀਤਾ ਜਾਵੇ। ਉਨ੍ਹਾਂ ਨਜ਼ਾਇਜ ਸ਼ਰਾਬ, ਨਸ਼ਾ ਤੇ ਨਕਦੀ ਆਦਿ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਮਾਲੇਰਕੋਟਲਾ ਨੂੰ ਆਉਣ ਅਤੇ ਬਹਾਰ ਜਾਣ ਵਾਲੇ ਚੈਕ ਪੋਸਟਾਂ ਤੇ 24 ਘੰਟੇ ਨਾਕੇ ਲਗਾਉਣ ਦੀ ਹਦਾਇਤ ਕੀਤੀ  ।ਉਨ੍ਹਾਂ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਜ਼ਰੂਰ ਪੜ੍ਹ ਲੈਣ ਅਤੇ ਸਮੇਂ-ਸਮੇਂ ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ।ਐਸ.ਐਸ.ਪੀ ਸਿਮਰਤ ਕੌਰ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਅਮਨ-ਸ਼ਾਂਤੀਪੂਰਵਕ ਤਰੀਕੇ ਨਾਲ ਨੇਪੜੇ ਚਾੜਨ ਲਈ ਕਿ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵੱਲੋਂ 14 ਅੰਤਰ ਰਾਜੀ ਨਾਕੇ ਲਗਾਏ ਗਏ ਹਨ । ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਥਾਵਾਂ, ਬੱਸ ਸਟੈਡਾਂ ਅਤੇ ਬਜ਼ਾਰਾਂ ਆਦਿ ਵਿਚ ਤਲਾਸ਼ੀ ਅਭਿਆਨ  ਲਗਾਤਾਰ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ਜਿੱਥੇ ਪਹਿਲਾਂ ਚੋਣਾਂ ਸਮੇਂ ਲੜਾਈ ਝਗੜੇ, ਸ਼ਰਾਬ ਅਤੇ ਪੈਸੇ ਸਬੰਧੀ ਮਾਮਲੇ ਸਾਹਮਣੇ ਆਏ ਸਨ ਉਨ੍ਹਾਂ ਉਤੇ ਜ਼ਿਲ੍ਹਾ ਪੁਲਿਸ ਅਤੇ ਸਪੈਸ਼ਲ ਟੀਮਾਂ ਵਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਇਲਾਕਿਆਂ ਅੰਦਰ ਨਿਰਧਾਰਤ ਸਮੇਂ ਵਿੱਚ ਜਿਨ੍ਹਾਂ ਲੋਕਾਂ ਕੋਲ ਅਪਣੇ ਲਾਇਸੈਂਸੀ ਹਥਿਆਰ ਹਨ, ਉਨ੍ਹਾਂ ਨੂੰ ਜਮ੍ਹਾਂ ਕਰਵਾਉਂਣ ਦੇ ਆਦੇਸ਼ ਦਿੱਤੇ ਗਏ ਹਨ ਹੁਣ ਤੱਕ 3534  ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ।ਉਨ੍ਹਾਂ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦੇ ਲਈ ਪੁਲਿਸ ਨਾਕਿਆਂ ਤੇ ਮੂਸਤੈਦੀ ਵਧਾਈ ਗਈ ਹੈ ।ਇਸ ਮੌਕੇ ਜਿਲ੍ਹਾ ਚੋਣ ਅਫਸਰ ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਰਾਜਪਾਲ ਸਿੰਘ ,ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ)ਸ੍ਰੀਮਤੀ ਅਪਰਨਾ ਐਮ.ਬੀ, ਸਹਾਇਕ ਰਿਟਰਨਿੰਗ ਅਫਸਰ  (ਅਸੈਂਬਲੀ ਸੈਗਮੈਂਟ 106 ਅਮਰਗੜ੍ਹ)  ਕਮ  ਐਸ. ਡੀ. ਐਮ  ਅਹਿਮਦਗੜ੍ਹ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਮਾਲੇਰਕੋਟਲਾ ਸ੍ਰੀ ਗੁਰਦੇਵ ਸਿੰਘ ਡੀ.ਐਸ.ਪੀ. ਅਮਰਗੜ੍ਹ ਸ੍ਰੀ ਸੁਰਿੰਦਰ ਪਾਲ, ਡੀ.ਐਸ.ਪੀ.(ਐਚ) ਸ੍ਰੀ ਕਰਮਜੀਤ ਸਿੰਘ, ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ,ਜ਼ਿਲ੍ਹਾ ਤਹਿਸੀਲਦਾਰ ਚੋਣਾ ਸ੍ਰੀ ਬ੍ਰਿਜ ਮੋਹਨ, ਡੀ.ਡੀ.ਐਫ. ਆਸ਼ਿਫ ਖਾਨ, ਸ੍ਰੀ ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ  ।

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ