ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਬਾਰਵੀਂ ਅਤੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੈੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕੀਤਾ ਹੈ। ਸਕੂਲ ਪ੍ਰਿੰਸੀਪਲ ਨੀਲਮ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਚਾਹਤ ਵਰਮਾ ਪੁੱਤਰੀ ਸੰਦੀਪ ਕੁਮਾਰ ਵਰਮਾ ਨੇ 492/500 ਅੰਕ ਪ੍ਰਾਪਤ ਕਰਕੇ ਬਾਰਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ 9ਵਾਂ ਰੈਂਕ ਹਾਸਲ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਦੀ ਵਿਦਿਆਰਥਨਣ ਪ੍ਰਿਅੰਕਾ ਪੁੱਤਰੀ ਸੁਸ਼ੀਲ ਕੁਮਾਰ ਨੇ 591/600 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ 9ਵਾਂ ਰੈਂਕ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਇਹਨਾਂ ਦੋਵੋਂ ਮੈਰਿਟ ਹੋਲਡਰ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਨੀਲਮ ਰਾਣੀ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਹੀ ਸਟਾਫ ਦੀ ਮਿਹਨਤ ਦੀ ਸਰਾਹਨਾ ਕੀਤੀ। ਸਟਾਫ ਨੇ ਇਹਨਾਂ ਦੋਨਾਂ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਦੋਨਾਂ ਵਿਦਿਆਰਥਣਾਂ ਨੂੰ ਅੱਗੇ ਵੀ ਇਸੇ ਤਰੀਕੇ ਨਾਲ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।