ਨਵੀਂ ਦਿੱਲੀ : ਦਿੱਲੀ ਐਨਸੀਆਰ ਦੇ ਕਰੀਬ 100 ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਹੈ। ਦਿੱਲੀ ਪੁਲਿਸ ਮੁਤਾਬਕ ਇਹ ਧਮਕੀ ਈ-ਮੇਲ ਤੋਂ ਭੇਜੀ ਗਈ ਹੈ। ਦੱਸ ਦੇਈਏ ਇਹ ਈ-ਮੇਲ ਅੱਜ ਸਵੇਰੇ 5:36 ਵਜੇ ਰੂਸੀ ਸਰਵਰ ਤੋਂ ਭੇਜੀ ਗਈ ਸੀ। ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ। ਸੁਰੱਖਿਆ ਏਜੰਸੀਆਂ ਕਾਰਵਾਈ ਕਰ ਰਹੀਆਂ ਹਨ। ਪ੍ਰੋਟੋਕੋਲ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਇੱਕ ਝੂਠ ਧਮਕੀ ਹੋ ਸਕਦੀ ਹੈ। ਸੂਤਰਾਂ ਮੁਤਾਬਕ ਹੁਣ ਤੱਕ ਪੁਲਿਸ ਨੂੰ ਸ਼ੱਕ ਹੈ ਕਿ ਆਈਪੀ ਐਡਰੈੱਸ ਉਹੀ ਹੈ। ਇਸੇ ਤਰਜ਼ ਦੀ ਮੇਲ ਸਾਰੇ ਸਕੂਲਾਂ ਨੂੰ ਭੇਜ ਦਿੱਤੀ ਹੈ। ਹੁਣ ਤੱਕ ਧਮਕੀ ਮਿਲਣ ਤੋਂ ਬਾਅਦ ਸਕੂਲਾਂ ਨੇ ਪੁਲਿਸ ਕੰਟਰੋਲ ਰੂਮਾਂ ਨੂੰ ਸੂਚਿਤ ਕੀਤਾ। ਪੁਲਿਸ ਸਾਈਬਰ ਸੈੱਲ ਨੇ ਮੇਲ ਨੂੰ ਟਰੈਕ ਕਰਨ ਲਈ ਟੀਮਾਂ ਤਾਇਨਾਤ ਕੀਤੀਆਂ। ਪੁਲਿਸ ਅਤੇ ਪ੍ਰਸ਼ਾਸਨ ਨੇ ਮਾਪਿਆਂ ਨੂੰ ਚਿੰਤਾ ਨਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦੇ ਸਾਰੇ ਕਦਮ ਚੁੱਕੇ ਜਾ ਰਹੇ ਹਨ। ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਬੱਚਿਆ ਨੂੰ ਘਰ ਭੇਜ ਦਿੱਤਾ ਗਿਆ ਹੈ। ਡੀਪੀਐਸ ਨੋਇਡਾ ਦੀ ਪ੍ਰਿੰਸੀਪਲ ਕਾਮਿਲੀ ਨੇ ਕਿਹਾ ਕਿ ਸਾਨੂੰ ਮੇਲ ਮਿਲੀਆ ਹੈ। ਅਸੀਂ ਜੋਖਮ ਨਹੀਂ ਉਠਾ ਸਕਦੇ। ਅਸੀਂ ਪੁਲਿਸ ਨੂੰ ਸੂਚਿਤ ਕੀਤਾ। ਮਾਪਿਆਂ ਨੂੰ ਵੀ ਸੂਚਿਤ ਕੀਤਾ ਗਿਆ। ਸਕੂਲ ਆਏ ਵਿਦਿਆਰਥੀਆਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ।