ਚੰਡੀਗੜ੍ਹ : ਲੋਕ ਸਭਾ ਚੋਣਾਂ ਵਿਚਾਲੇ ਆਗੂਆਂ ਦਾ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਵਿਚ ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਉਹ 11 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਸਰਗਰਮ ਵਰਕਰ ਵਜੋਂ ਵੱਖ ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ ਉਸ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਹਨ ਪਵਨ ਬਾਂਸਲ ਨੂੰ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਸੀ। ਜੋਤੀ ਹੰਸ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ ਇਸ ਦੇ ਨਾਲ ਹੀ ਉਸ ਨੇ ਪਾਰਟੀ ਦੇ ਸੂਬਾ ਪ੍ਰਧਾਨ ‘ਤੇ ਵੀ ਦੋਸ਼ ਲਗਾਏ ਹਨ ਉਨ੍ਹ੍ਰਾਂ ਅੱਗੇ ਕਿਹਾ ਕਿ ਜਦੋਂ ਤੋਂ ਐਚ.ਐਸ.ਲੱਕੀ ਨੂੰ ਪਾਰਟੀ ਪ੍ਹਧਾਲ ਬਣਾਇਆ ਹੈ ਉਦੋਂ ਤੋਂ ਪਾਰਟੀ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨਹੀਂ ਹੈ। ਜਦੋਂ ਔਰਤਾਂ ਵੱਲੋਂ ਇਹ ਆਵਾਜ਼ ਉਠਾਈ ਜਾ ਰਹੀ ਹੈ ਤਾਂ ਵੀ ਉਨ੍ਰ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ ਇਸ ਕਾਰਨ ਚੰਡੀਗੜ੍ਹ ਵਿੱਚ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ