ਲਾਇਸੰਸੀ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ ਲਈ ਸਕਰੀਨਿੰਗ ਕਮੇਟੀ ਕੋਲ ਦਿੱਤੀ ਜਾ ਸਕਦੀ ਹੈ ਦਰਖਾਸਤ
ਪਟਿਆਲਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 6 ਮਈ 2024 ਸ਼ਾਮ 5 ਵਜੇ ਤੱਕ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਅਤੇ ਜੇਕਰ ਕੋਈ ਵਿਅਕਤੀ ਆਪਣਾ ਲਾਇਸੰਸੀ ਅਸਲਾ ਜਮ੍ਹਾਂ ਕਰਵਾਉਣ ਸਬੰਧੀ ਛੋਟ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਦਫ਼ਤਰੀ ਕੰਮ ਕਾਜ ਵਾਲੇ ਦਿਨ ਦਫ਼ਤਰ ਸਮੇਂ ਵਿੱਚ ਸਕਰੀਨਿੰਗ ਕਮੇਟੀ ਦੇ ਸਨਮੁਖ ਮਿਤੀ 6 ਮਈ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਪਟਿਆਲਾ ਕਮਰਾ ਨੰਬਰ 122 ਬਲਾਕ ਏ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਦਰਖਾਸਤ ਪੇਸ਼ ਕਰ ਸਕਦਾ ਹੈ। ਇਹ ਹੁਕਮ 6 ਜੂਨ 2024 ਤੱਕ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਸਮੇਤ ਇੰਸਟੀਚਿਊਟ ਜਾਂ ਪ੍ਰਾਈਵੇਟ ਅਦਾਰੇ ਵਿੱਚ ਸਕਿਉਰਿਟੀ ਦਾ ਕੰਮ ਕਰਦੇ ਸਕਿਉਰਿਟੀ ਗਾਰਡ (ਸ਼ਰਤਾਂ ਅਧੀਨ), ਸਪੋਰਟਸ ਪਰਸਨ ਜੋ ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਮੈਬਰਜ਼ ਹਨ ਅਤੇ ਮੌਜੂਦਾ ਸਮੇਂ ਵਿੱਚ ਸਰਕਾਰੀ ਮੁਲਾਜ਼ਮਾਂ 'ਤੇ ਲਾਗੂ ਨਹੀਂ ਹੋਣਗੇ।