ਪਟਿਆਲਾ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ ਮੰਗਲਵਾਰ ਨੂੰ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ’ਚ ਪਟਿਆਲਾ ਜ਼ਿਲ੍ਹੇ ਦੇ 33 ਬੱਚਿਆਂ ਨੇ ਮੈਰਿਟ ਸੂਚੀ ’ਚ ਆਪਣਾ ਨਾਂ ਦਰਜ ਕਰਵਾ ਕੇ ਸਕੂਲ ਤੇ ਮਾਪਿਆਂ ਦਾ ਨਾਂ ਚਮਕਾਇਆ ਹੈ। ਦਸਵੀਂ ਤੇ ਬਾਰ੍ਹਵੀਂ ਵਾਂਗ ਅੱਠਵੀ ’ਚ ਵੀ ਕੁੜੀਆਂ ਦੀ ਸਰਦਾਰੀ ਕਾਇਮ ਰਹੀ। ਅੱਠਵੀ ਕਲਾਸ 'ਚ ਜ਼ਿਲ੍ਹਾ ਪਟਿਆਲਾ ਦੇ ਸਕੂਲਾਂ 'ਚੋਂ 19073 ਵਿਦਿਆਰਥੀਆਂ ਨੇ ਪ੍ਰੀਖਿਆ 'ਚ ਭਾਗ ਲਿਆ ਸੀ, ਜਿਨ੍ਹਾਂ ਵਿਚ 18756 ਪਾਸ ਹੋਏ ਜਦੋ ਕਿ 1317 ਫੇਲ੍ਹ ਹੋਏ ਹਨ। ਇਸ ਤਰ੍ਹਾਂ ਪਾਸ ਫੀਸਦ 98.34 ਫੀਸਦੀ ਰਹੀ ਹੈ।
ਮਾਡਰਨ ਨਾਭਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਪ੍ਰਭਜੋਤ ਸਿੰਘ (597) ਨੇ ਜ਼ਿਲ੍ਹਾ ਪਟਿਆਲਾ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਤੇ ਸੂਬੇ ਦੀ ਮੈਰਿਟ ’ਚ ਤੀਜਾ ਰੈਂਕ ਲਿਆ ਹੈ ਜਦੋਂ ਕਿ ਸਰਕਾਰੀ ਹਾਈ ਸਕੂਲ ਕਰਹਾਲੀ ਦੀ ਵਿਦਿਆਰਥਣ ਜਸਨਪ੍ਰੀਤ ਕੌਰ ਨੇ (596) ਜ਼ਿਲ੍ਹੇ ’ਚ ਦੂਜਾ ਤੇ ਸੂਬੇ ’ਚ ਚੌਥਾ ਰੈਂਕ ਅਤੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਅਜਨੌਦਾਕਲਾਂ ਦੀ ਵਿਦਿਆਰਥਣ ਰਮਨਜੀਤ ਕੌਰ (595) ਨੇ ਜ਼ਿਲ੍ਹਾ ਪਟਿਆਲਾ ਵਿਚੋਂ ਤੀਜਾ ਸਥਾਨ ਲੈ ਕੇ ਸੂਬੇ ਦੀ ਮੈਰਿਟ ’ਚ 5ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਅੰਕ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਗੱਲ ਕਰਦਿਆਂ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਦੱਸਿਆ ਕਿ ਇਹ ਜਿੱਥੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ।