ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੈਸਟਰਨ ਵਰਲਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੈਸਟਰਨ ਵਰਲਡ ਕੰਸਲਟੈਂਟਸ ਐਸ.ਸੀ.ਓ. ਨੰ. 48. ਪਹਿਲੀ ਮੰਜਿਲ, ਸੈਕਟਰ 125, ਨਿਊ ਸੰਨੀ ਇੰਨਕਲੇਵ, ਤਹਿਸੀਲ ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਦਾਤਾਰ ਸਿੰਘ (ਪ੍ਰੋਪਰਾਈਟਰ) ਪੁੱਤਰ ਸ੍ਰੀ ਤਰਲੋਕ ਸਿੰਘ ਵਾਸੀ ਮਕਾਨ ਨੰ. 496, ਮੰਡੀ ਲੱਖੇਵਾਲੀ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਮਕਾਨ ਨੰ. 7121, ਨੇੜੇ ਪ੍ਰਾਈਮ ਹਸਪਤਾਲ, ਸੈਕਟਰ 125, ਤਹਿਸੀਲ ਖਰੜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਇਸ ਦਫਤਰ ਵੱਲੋਂ ਲਾਇਸੰਸ ਨੰਬਰ 133 ਐਮ.ਸੀ-2, ਮਿਤੀ 08-02-2018 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 07-02-2023 ਨੂੰ ਖਤਮ ਹੋ ਚੁੱਕੀ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਜ਼ ਅਤੇ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ: 13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26.06.2020 ਰਾਹੀਂ ਹਦਾਇਤ ਜਾਰੀ ਕੀਤੀ ਗਈ ਸੀ। ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 06-10-2021 ਰਾਹੀਂ ਐਕਟ/ਰੂਲਜ਼ ਅਤੇ ਅਡਵਾਈਜਰੀ ਦੀ ਮੱਦ ਨੰ:13 ਅਨੁਸਾਰ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾਂ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਪਰੰਤੂ ਲਾਇਸੰਸੀ ਵੱਲੋਂ ਰਿਪੋਰਟਾਂ/ਜਾਣਕਾਰੀ ਨਹੀ ਭੇਜੀ ਗਈ।
ਲਾਇਸੰਸ ਦੀ ਮਿਆਦ ਮਿਤੀ 07.02.2023 ਨੂੰ ਖਤਮ ਹੋ ਗਈ ਸੀ, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 15-02-2024 ਜੋ ਕਿ ਰਜਿਸਟਰਡ ਡਾਕ, ਈਮੇਲ ਅਤੇ ਤਹਿਸੀਲਦਾਰ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਮਾਲਕ ਸ੍ਰੀ ਦਾਤਾਰ ਸਿੰਘ ਵਾਸੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ ਅਤੇ ਲਾਇਸੰਸ ਨਵੀਨ ਕਰਨ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ। ਇਸ ਲਈ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ, ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਨ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪ੍ਰੋਪਰਾਈਟਰਸ਼ਿਪ ਫਰਮ ਵੈਸਟਰਨ ਵਰਲਡ ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰਬਰ 133/ਐਮ.ਸੀ-2 ਮਿਤੀ 08-02-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।