Friday, November 22, 2024

Malwa

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

May 02, 2024 06:36 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਲੱਗੇ ਕਈ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਦੀਆਂ ਵੋਟਾਂ ਦਾ ਲਾਜਮੀ ਭੁਗਤਾਨ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸੂਚੀ ਵਿੱਚ ਵੱਖ-ਵੱਖ ਵਿਭਾਗਾਂ ਸਮੇਤ ਚੋਣਾਂ ਸਮੇਂ ਮੀਡੀਆ ਕਵਰੇਜ ਕਰਨ ਦੀ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਨੂੰ ਵੀ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਦੂਰਦਰਸ਼ਨ, ਆਲ ਇੰਡੀਆ ਰੇਡੀਓ ਤੇ ਪ੍ਰੈਸ ਇਨਫਰਮੇਸ਼ਨ ਬਿਊਰੋ ਦੇ ਮੁਲਾਜਮਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ 'ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ 'ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ 'ਤੇ ਤਾਇਨਾਤ ਸਟਾਫ ਤੋਂ ਇਲਾਵਾ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਿੱਚ ਕੰਮ ਕਰਦਾ ਸਟਾਫ਼ ਵੀ ਸ਼ਾਮਿਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲੇਟ ਦੀ ਸਹੂਲਤ ਲੈਣ ਵਾਲੇ ਵੋਟਰ ਕੇਵਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਨਿਰਧਾਰਤ ਮਿਤੀਆਂ ਨੂੰ ਵੋਟਾਂ ਵਾਲੇ ਦਿਨ 1 ਜੂਨ ਤੋਂ ਪਹਿਲਾਂ ਹੀ ਆਪਣੀ ਵੋਟ ਪਾ ਸਕਣਗੇ ਅਤੇ ਉਹ ਇਕ ਵਾਰ ਪੋਸਟਲ ਬੈਲਟ ਜਾਰੀ ਹੋਣ ਤੋਂ ਬਾਅਦ 1 ਜੂਨ ਨੂੰ ਆਪਣੀ ਵੋਟ ਆਪਣੇ ਬੂਥ ਵਿੱਚ ਨਹੀਂ ਪਾ ਸਕਣਗੇ, ਕਿਉਂਕਿ ਉਸਦੀ ਵੋਟ ਵੋਟਰ ਸੂਚੀ ਵਿੱਚ ਮਾਰਕਡ ਹੋ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਸਾਰੇ ਵਰਗਾਂ ਦੀਆਂ ਵੋਟਾਂ ਪੋਸਟਲ ਬੈਲਟ ਦੀ ਸਹੂਲਤ ਨਾਲ ਪੁਆਉਣ ਲਈ ਫਾਰਮ 12 ਡੀ ਭਰਵਾਉਣ ਦੀ ਪੂਰੀ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ।  ਉਨ੍ਹਾਂ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਵਰਗਾਂ ਵਿੱਚ ਆਉਂਦੇ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲਟ ਨਾਲ ਪੁਆਉਣ ਲਈ ਉਨ੍ਹਾਂ ਨੂੰ ਫਾਰਮ 12-ਡੀ ਭਰਨਾ ਪਵੇਗਾ, ਜਿਸ ਨੂੰ ਨੋਡਲ ਅਫ਼ਸਰਾਂ ਵੱਲੋਂ ਤਸਦੀਕ ਕਰਕੇ 7 ਮਈ ਨੂੰ ਜਾਰੀ ਹੋਣ ਵਾਲੇ ਵੋਟਾਂ ਦੇ ਨੋਟੀਫਿਕੇਸ਼ਨ ਦੇ 5 ਦਿਨਾਂ ਦੇ ਅੰਦਰ-ਅੰਦਰ ਯਾਨੀ 12 ਮਈ ਤੱਕ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਜਾਂ ਰਿਟਰਨਿੰਗ ਅਫ਼ਸਰ ਕੋਲ ਪਹੁੰਚਾਉਣ ਲਾਜਮੀ ਹੋਵੇਗਾ। ਚਾਹਵਾਨ  ਯੋਗ ਵੋਟਰ ਫਾਰਮ ਵਿੱਚ ਵੋਟਰ ਦਾ ਨਾਮ, ਵੋਟਰ ਕਾਰਡ ਦਾ ਨੰਬਰ, ਐਡਰੈਸ, ਵੋਟਰ ਸੂਚੀ ਵਿੱਚ ਵੋਟਰ ਦਾ ਸੀਰੀਅਲ ਨੰਬਰ ਦਰਜ ਕਰਵਾਉਣਗੇ ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹੋਰ ਦੱਸਿਆ ਕਿ ਇੱਕ ਵਾਰ ਰਿਟਰਨਿੰਗ ਅਫ਼ਸਰ ਕੋਲ ਫ਼ਾਰਮ 12-ਡੀ ਜਮ੍ਹਾਂ ਕਰਾਉਣ ਉਪਰੰਤ ਉਨ੍ਹਾਂ ਨੂੰ ਕਿਸੇ ਵੀ ਪੋਲਿੰਗ ਸਟੇਸ਼ਨ 'ਤੇ ਜਾਂ ਕਿਸੇ ਹੋਰ ਤਰੀਕੇ ਨਾਲ ਵੋਟ ਪਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰ ਪੋਸਟਲ ਬੈਲਟ ਦੀ ਸਹੂਲਤ ਲੈਣ ਲਈ ਆਪਣੇ ਫਾਰਮ 12-ਡੀ, ਮਾਲੇਰਕੋਟਲਾ ਦੇ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕੋਲ ਕੋਲ ਜਮ੍ਹਾਂ ਕਰਵਾਉਣਗੇ ਜਦਕਿ ਬਾਕੀ ਵਿਭਾਗਾਂ ਦੇ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਹੋਣਗੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ