ਮਾਲੇਰਕੋਟਲਾ : ਜ਼ਿਲ੍ਹਾ ਚੋਣ ਅਫਸਰ ਮਾਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਵੀਪ ਗਤੀਵਿਧੀਆਂ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਤਾਂ ਜੋ ਲੋਕ ਸਭਾ ਚੋਣਾਂ-2024 ਦੌਰਾਨ 70 ਫੀਂਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਬਰਕਾਰ ਰੱਖਦਿਆ ਵੋਟ ਪੋਲਿੰਗ ਵਿੱਚ ਇਜਾਫਾ ਹੋ ਸਕੇ । ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਬੀ.ਏ ਭਾਗ ਤੀਜਾ ਦੇ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਉਸ ਸਮੇਂ ਲੋਕ ਸਭਾ ਚੋਣਾਂ ਦੇ ਰੰਗ ਵਿੱਚ ਰੰਗੀ ਗਈ ਜਦੋ ਪੰਜਾਬੀ ਸਭਿਆਚਾਰਕ ਪਹਿਰਾਵੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਦੀਆਂ ਵਿਦਿਆਰਥਣਾਂ ਗੁਰਨੂਰ ਕੌਰ ਅਤੇ ਯੋਗਿਤਾ ਸ਼ਰਮਾਂ ਨੇ ਲੈਕਚਰਾਰ ਮੁਹੰਮਦ ਮੁਸਲਿਮ ਦੀ ਅਗਵਾਈ ਹੇਠ ਨੌਜਵਾਨ ਸਾਥਣਾ ਨੂੰ ਵੋਟ ਦੇ ਸੰਵਿਧਾਨਕ ਹੱਕ ਪ੍ਰਤੀ "ਜਾਗੋ" ਦੀ ਪੇਸ਼ਕਾਰੀ ਦੌਰਾਨ ਬੋਲੀਆਂ ਪਾ ਕੇ ਜਾਗਰੂਕ ਕੀਤਾ । ਵਿਦਿਆਰਥਣਾਂ ਨੇ ਬੋਲੀਆਂ ਰਾਹੀਂ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵਿਦਿਆਰਥਣਾਂ ਅਤੇ ਸਟਾਫ ਨੂੰ ਵੱਧ ਚੱੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ- ਜ਼ਿਲ੍ਹਾ ਸਿੱਖਿਆ ਅਫਸਰ (ਸ.ਸ) ਜਸਵਿੰਦਰ ਕੌਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਅਤੇ ਯਕੀਨੀ ਬਣਾਉਣ ਲਈ ਸਵੀਪ ਤਹਿਤ ਜ਼ਿਲ੍ਹੇ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪੀਲੇਕਸਨਾਂ ਸੀ-ਵਿਜਿਲ ਐਪ, ਵੋਟਰ ਹੈਲਪ ਲਾਈਨ ਐਪ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ।ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜ)-ਕਮ-ਪ੍ਰਿੰਸੀਪਲ ਸਰਕਾਰੀ ਕਾਲਜ ਆਫ ਐਜੂਕੇਸ਼ਨ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਭਾਵੇਂ ਤੁਹਾਡੇ ਪੜਾਉਣ ਦਾ ਕੰਮ ਨੌਕਰੀ ਮਿਲਣ ਉਪਰੰਤ ਸ਼ੁਰੂ ਹੋਵੇਗਾ ਪਰ ਲੋਕਾਂ ਨੂੰ ਚੰਗੀ ਸਰਕਾਰ ਬਣਾਉਣ ਅਤੇ ਆਪਣੇ ਵੋਟ ਦੀ ਸਹੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਅੱਜ ਤੋਂ ਹੀ ਸ਼ੁਰੂ ਹੋ ਜਾਵੇਗਾ। ਬਤੌਰ ਸਿਖਲਾਈ ਅਧਿਆਪਕ ਤੁਸੀਂ ਵੋਟ ਦੀ ਵਰਤੋਂ ਕਰਨ ਲਈ ਆਮ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰੋ ਤਾਂ ਕਿ ਅਬਕੀ ਬਾਰ 70 ਪਾਰ ਦੇ ਟਿੱਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਨੋਡਲ ਅਫਸਰ ਮੁਹੰਮਦ ਬਸ਼ੀਰ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋਫੈਸਰ ਮਨਪ੍ਰੀਤ ਕੌਰ, ਪ੍ਰੋਫੈਸਰ ਜਤਿੰਦਰ ਸਿੰਘ,ਪ੍ਰੋਫੈਸਰ ਕਰਮਪ੍ਰੀਤ ਕੌਰ ਅਤੇ ਲਾਈਬ੍ਰੇਰੀਅਨ ਸੁਖਵੰਤ ਸਿੰਘ ਹਾਜ਼ਰ ਸਨ।